ਜਲੰਧਰ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਜਨਮ ਦਿਨ ਤੋਂ ਇਕ ਦਿਨ ਪਹਿਲਾਂ ਹੋਈ ਮੌਤ

03/28/2023 6:45:37 PM

ਜਲੰਧਰ (ਵਰੁਣ) : ਜਲੰਧਰ-ਪਠਾਨਕੋਟ ਹਾਈਵੇ ’ਤੇ ਸਥਿਤ ਸਰਾਭਾ ਨਗਰ ਦੇ ਬਾਹਰ ਐਕਟਿਵਾ ’ਤੇ ਘਰ ਪਰਤ ਰਹੇ ਬਜ਼ੁਰਗ ਨੂੰ ਟਰੱਕ ਨੇ ਦਰੜ ਦਿੱਤਾ। ਮੌਕੇ ’ਤੇ ਹੀ ਬਜ਼ੁਰਗ ਦੀ ਮੌਤ ਹੋ ਗਈ। ਮੰਗਲਵਾਰ ਨੂੰ ਬਜ਼ੁਰਗ ਮਨਜੀਤ ਸਿੰਘ (61) ਪੁੱਤਰ ਸੰਪੂਰਨ ਸਿੰਘ ਨਿਵਾਸੀ ਪ੍ਰੀਤ ਨਗਰ ਸੋਢਲ ਰੋਡ ਦਾ ਜਨਮ ਦਿਨ ਸੀ। ਲੋਕਾਂ ਦੀ ਮਦਦ ਨਾਲ ਟਰੱਕ ਚਾਲਕ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਮਸ਼ਹੂਰ ਸਪਾ ਸੈਂਟਰ ’ਤੇ ਪੁਲਸ ਦੀ ਰੇਡ, 5 ਕੁੜੀਆਂ ਨੂੰ ਲਿਆ ਹਿਰਾਸਤ ’ਚ (ਵੀਡੀਓ)

ਜਾਣਕਾਰੀ ਦਿੰਦਿਆਂ ਥਾਣਾ ਨੰਬਰ 8 ਦੇ ਏ. ਐੱਸ. ਆਈ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਅਤੇ ਮਨਜੀਤ ਸਿੰਘ ਦੀ ਪਛਾਣ ਕਰਵਾਉਣ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ ਅਤੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ। ਏ. ਐੱਸ. ਆਈ. ਬਲਵਿੰਦਰ ਕੁਮਾਰ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਜੋ ਬਿਆਨ ਦਿੱਤੇ ਜਾਣਗੇ, ਉਨ੍ਹਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News