ਸ੍ਰੀ ਅਨੰਦਪੁਰ ਸਾਹਿਬ ਨੇੜੇ ਇਨੋਵਾ ਤੇ ਬੱਸ ਦੀ ਹੋਈ ਆਹਮੋ-ਸਾਹਮਣੇ ਟੱਕਰ, ਮੌਕੇ ’ਤੇ ਦੋ ਦੀ ਮੌਤ

Saturday, Nov 12, 2022 - 06:38 PM (IST)

ਸ੍ਰੀ ਅਨੰਦਪੁਰ ਸਾਹਿਬ ਨੇੜੇ ਇਨੋਵਾ ਤੇ ਬੱਸ ਦੀ ਹੋਈ ਆਹਮੋ-ਸਾਹਮਣੇ ਟੱਕਰ, ਮੌਕੇ ’ਤੇ ਦੋ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ) : ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮਾਰਗ ’ਤੇ ਸਥਿਤ ਪਿੰਡ ਗਰਾ ਘਨਾਰੂ ਤੋਂ ਅੱਗੇ ਬੱਸ ਅਤੇ ਇਨੋਵਾ ਕਾਰ ਦੀ ਹੋਈ ਆਹਮੋ-ਸਾਹਮਣੇ ਟੱਕਰ ’ਚ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦਿਆਂ ਸ੍ਰੀ ਅਨੰਦਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਗੜ੍ਹਸ਼ੰਕਰ ਸਾਈਡ ਤੋਂ ਸ੍ਰੀ ਅਨੰਦਪੁਰ ਸਾਹਿਬ ਵਲ ਨੂੰ ਆ ਰਹੀ ਇਨੋਵਾ ਗੱਡੀ ਦੀ ਪਿੰਡ ਗਰਾਂ ਘਨਾਰੂ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੀ ਬੱਸ ਨਾਲ ਸਿੱਧੀ ਟੱਕਰ ਹੋ ਗਈ, ਜਿਸ ’ਚ ਇਨੋਵਾ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਗੋਲਡੀ ਬਰਾੜ ਨੇ ਫਿਰ ਦਿੱਤੀ ਧਮਕੀ, ਈ-ਮੇਲ ਭੇਜ ਕੇ ਕਿਹਾ ‘ਤੈਨੂੰ ਜ਼ਰੂਰ ਮਾਰਾਂਗੇ’

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਜੀਤ ਸਿੰਘ (55) ਪੁੱਤਰ ਕਰਮ ਸਿੰਘ ਵਾਸੀ ਬਗਵਾਈ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ, ਅਜੈਬ ਸਿੰਘ (56) ਵਾਸੀ ਪਿੰਡ ਦੋ ਐਕਸ, ਗੰਗਾਨਗਰ ਰਾਜਸਥਾਨ ਵਜੋਂ ਹੋਈ ਹੈ ਜਦਕਿ ਜ਼ਖਮੀ ਰਜਿੰਦਰ ਸਿੰਘ (55) ਪੁੱਤਰ ਊਧਮ ਸਿੰਘ ਵਾਸੀ ਪਿੰਡ ਦੋ ਐਕਸ ਗੰਗਾਨਗਰ, ਰਾਜਸਥਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਤਾਇਨਾਤ ਡਾਕਟਰ ਸਹਿਬਾਨ ਵਲੋਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਅੰਦਰ ਬੱਸਾਂ ’ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਕੱਲ੍ਹ ਤੋਂ ਨਹੀਂ ਚੱਲੇਗੀ ਪੰਜਾਬ ਰੋਡਵੇਜ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News