ਤੇਜ਼ ਰਫ਼ਤਾਰ ਜੀਪ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Monday, Mar 07, 2022 - 04:28 PM (IST)

ਤੇਜ਼ ਰਫ਼ਤਾਰ ਜੀਪ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਫਿਰੋਜ਼ਪੁਰ (ਮਲਹੋਤਰਾ) : ਸਥਾਨਕ ਮੱਖੂ ਗੇਟ ਦੇ ਬਾਹਰ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਵਰਿੰਦਰ ਸਿੰਘ ਵਾਸੀ ਗੁਰੂ ਰਾਮ ਦਾਸ ਨਗਰ ਨੇ ਥਾਣਾ ਸਿਟੀ ਪੁਲਸ ਨੂੰ ਬਿਆਨ ਦੇ ਦੱਸਿਆ ਕਿ ਉਸ ਦਾ ਪਿਤਾ ਰਛਪਾਲ ਸਿੰਘ ਮੋਟਰਸਾਈਕਲ ਲੈ ਕੇ ਪਿੰਡ ਸੋਢੇਵਾਲਾ ਵੱਲ ਜਾ ਰਿਹਾ ਸੀ। ਜਦੋਂ ਉਹ ਆਰ. ਐੱਸ. ਡੀ. ਕਾਲਜ ਕੋਲ ਪੁੱਜੇ ਤਾਂ ਤੇਜ਼ ਰਫ਼ਤਾਰ ਮਹਿੰਦਰਾ ਬਲੈਰੋ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿਚ ਜ਼ਖਮੀ ਰਛਪਾਲ ਸਿੰਘ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਬਿਆਨਾਂ ਦੇ ਆਧਾਰ ’ਤੇ ਮਹਿੰਦਰਾ ਬਲੈਰੋ ਦੇ ਅਣਪਛਾਤੇ ਚਾਲਕ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਗੱਡੀ ਨੰਬਰ ਦੇ ਆਧਾਰ ’ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।


author

Babita

Content Editor

Related News