ਸੈਰ ਕਰ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਚਾਲਕ ਨੇ ਮਾਰੀ ਫੇਟ, ਮੌਤ

Friday, Apr 21, 2023 - 03:07 PM (IST)

ਸੈਰ ਕਰ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਚਾਲਕ ਨੇ ਮਾਰੀ ਫੇਟ, ਮੌਤ

ਸਾਹਨੇਵਾਲ (ਜਗਰੂਪ) : ਘਰ ਤੋਂ ਸੈਰ ਕਰਨ ਲਈ ਨਿਕਲੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਚਾਲਕ ਵਲੋਂ ਮਾਰੀ ਗਈ ਫੇਟ ਕਾਰਨ ਜ਼ਖਮੀ ਹੋਏ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (60) ਵਾਸੀ ਪਿੰਡ ਕਟਾਣੀ ਖ਼ੁਰਦ, ਲੁਧਿਆਣਾ ਦੇ ਰੂਪ ’ਚ ਹੋਈ ਹੈ।

ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ ਦੱਸਿਆ ਕਿ ਬੀਤੀ 18 ਅਪ੍ਰੈਲ ਦੀ ਸ਼ਾਮ ਕਰੀਬ 7 ਵਜੇ ਉਸ ਦਾ ਪਤੀ ਤਰਸੇਮ ਸਿੰਘ ਸੈਰ ਕਰਨ ਲਈ ਘਰੋਂ ਗਿਆ ਸੀ, ਜਿਸ ਨੂੰ ਕਟਾਣੀ ਕਲਾਂ ਤੋਂ ਭੈਣੀ ਸਾਹਿਬ ਰੋਡ ’ਤੇ ਕਿਸੇ ਅਣਪਛਾਤੇ ਵਾਹਨ ਦੇ ਚਾਲਕ ਨੇ ਫੇਟ ਮਾਰ ਦਿੱਤੀ, ਜਿਸ ਨੂੰ ਕਾਫੀ ਸੱਟਾਂ ਲੱਗੀਆਂ ਅਤੇ ਹਸਪਤਾਲ ਲਿਜਾਂਦੇ ਹੋਏ ਉਸ ਦੀ ਰਸਤੇ ’ਚ ਮੌਤ ਹੋ ਗਈ। ਕੂੰਮਕਲਾਂ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਆਰੰਭ ਦਿੱਤੀ ਹੈ।


author

Babita

Content Editor

Related News