ਟਰੱਕ ਵੱਲੋਂ ਫੇਟ ਮਾਰਨ ਕਾਰਨ ਮੋਟਰਸਾਈਕਲ ਸਵਾਰ ਚਾਲਕ ਦੀ ਮੌਤ

Monday, Apr 24, 2023 - 05:18 PM (IST)

ਟਰੱਕ ਵੱਲੋਂ ਫੇਟ ਮਾਰਨ ਕਾਰਨ ਮੋਟਰਸਾਈਕਲ ਸਵਾਰ ਚਾਲਕ ਦੀ ਮੌਤ

ਰੂਪਨਗਰ (ਵਿਜੇ) : ਇੱਥੇ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ ਹੋ ਜਾਣ ਦੇ ਮਾਮਲੇ ’ਚ ਥਾਣਾ ਸਿੰਘ ਭਗਵੰਤਪੁਰ ਪੁਲਸ ਨੇ ਦੋਸ਼ੀ ਵਾਹਨ ਦੇ ਨਾ ਮਾਲੂਮ ਚਾਲਕ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਇਸ ਸਬੰਧ ’ਚ ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਗੁਰਦਿੱਤਾ ਸਿੰਘ ਪੁੱਤਰ ਕ੍ਰਿਸ਼ਨ ਕੁਮਾਰ ਨਿਵਾਸੀ ਪਿੰਡ ਮਾਜਰੀ ਜ਼ਿਲ੍ਹਾ ਮੋਹਾਲੀ ਨੇ ਦੱਸਿਆ ਕਿ ਉਸ ਦਾ ਪਿਤਾ ਕ੍ਰਿਸ਼ਨ ਕੁਮਾਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੋਰਿੰਡਾ ਨੂੰ ਜਾ ਰਿਹਾ ਸੀ।

ਜਦੋਂ ਧਿਆਨਪੁਰਾ ਬਾਈਪਾਸ ਕੋਲ ਪੁੱਜਾ ਤਾਂ ਟਰੱਕ ਦੇ ਚਾਲਕ ਨੇ ਮੋਰਿੰਡਾ ਸਾਈਡ ਤੋਂ ਤੇਜ਼ ਰਫ਼ਤਾਰੀ ਤੇ ਲਾਪਰਵਾਹੀ ਨਾਲ ਚਲਾ ਕੇ ਕ੍ਰਿਸ਼ਨ ਕੁਮਾਰ ਦੇ ਮੋਟਰਸਾਈਕਲ ’ਚ ਮਾਰਿਆ, ਜਿਸ ਨਾਲ ਉਹ ਸੜਕ 'ਤੇ ਡਿੱਗ ਪਿਆ ਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਟਰੱਕ ਦੇ ਨਾ ਮਾਲੂਕ ਚਾਲਕ ਦੇ ਖ਼ਿਲਾਫ਼ ਪਰਚਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।
 


author

Babita

Content Editor

Related News