ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
Monday, Dec 11, 2023 - 03:58 PM (IST)

ਘੱਲਖੁਰਦ (ਦਲਜੀਤ ਗਿੱਲ) : ਥਾਣਾ ਘੱਲਖੁਰਦ ਦੀ ਪੁਲਸ ਨੇ ਬੀਤੇ ਦਿਨੀਂ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਘੱਲਖੁਰਦ ਦੇ ਸਹਾਇਕ ਇੰਸਪੈਕਟਰ ਜੋਗਿੰਦਰ ਪਾਲ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਹਕੂਮਤ ਸਿੰਘ ਵਾਲਾ ਨੇ ਦੱਸਿਆ ਕਿ ਉਸ ਦਾ ਭਰਾ ਇੰਦਰਜੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਬੀਤੇ ਦਿਨੀਂ ਜਾ ਰਿਹਾ ਸੀ, ਤਾਂ ਉਸ ਨੂੰ ਪਿੰਡ ਵਿੱਚ ਇੱਕ ਅਣਪਛਾਤੇ ਡਰਾਈਵਰ ਨੇ ਟੱਕਰ ਮਾਰ ਦਿੱਤੀ।
ਇਸ ਕਾਰਨ ਉਸ ਦਾ ਭਰਾ ਇੰਦਰਜੀਤ ਸਿੰਘ ਜ਼ਖਮੀ ਹੋ ਗਿਆ ਅਤੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਜੋਗਿੰਦਰਪਾਲ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।