ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਇਕ ਦੀ ਮੌਤ

Friday, Dec 22, 2023 - 12:58 PM (IST)

ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਇਕ ਦੀ ਮੌਤ

ਸਾਹਨੇਵਾਲ/ਕੁਹਾੜਾ (ਜਗਰੂਪ) : ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਟੱਕਰ ਮਾਰ ਕੇ ਫੱਟੜ ਕਰ ਦਿੱਤਾ, ਜਿਸ ਦੀ ਇਲਾਜ ਦੌਰਾਨ ਮੌਤ ਦੀ ਸੂਚਨਾ ਮਿਲੀ ਹੈ। ਮੁੱਦਈ ਸਿਮਰਨ ਪਤਨੀ ਬ੍ਰਿਜੇਸ਼ ਕੁਮਾਰ ਵਾਸੀ ਪ੍ਰੇਮ ਨਗਰ ਲੁਧਿਆਣਾ ਨੇ ਥਾਣਾ ਸਾਹਨੇਵਾਲ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਪਤੀ ਬ੍ਰਿਜ਼ੇਸ ਕੁਮਾਰ ਬੀਤੀ 10 ਨਵੰਬਰ ਦੀ ਸ਼ਾਮ 8 ਵਜੇ ਮੋਟਰਸਾਈਕਲ ’ਤੇ ਆਪਣੇ ਸਾਥੀ ਸੰਜੇ ਸਮੇਤ ਘਰ ਆ ਰਿਹਾ ਸੀ।

ਉਨ੍ਹਾਂ ਨੂੰ ਮਹਿੰਦਰਾ ਸ਼ੋਅਰੂਮ ਦੇ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਨੂੰ ਸੁਖਵੀਰ ਸਿੰਘ ਨਾਮਕ ਵਿਅਕਤੀ ਚਲਾ ਰਿਹਾ ਸੀ। ਇਲਾਜ ਦੌਰਾਨ ਮੇਰੇ ਪਤੀ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।


author

Babita

Content Editor

Related News