ਕਾਰ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਦੌਰਾਨ ਮੌਤ

Saturday, Dec 30, 2023 - 04:16 PM (IST)

ਕਾਰ ਡਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਦੌਰਾਨ ਮੌਤ

ਨਾਭਾ (ਖੁਰਾਣਾ) : ਥਾਣਾ ਸਦਰ ਪੁਲਸ ਨੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਵਿਅਕਤੀ ਦੀ ਮੌਤ ਹੋਣ ’ਤੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਮੁੱਦਈ ਦਾ ਜਵਾਈ ਕਰਮਜੀਤ ਸਿੰਘ ਵਾਸੀ ਪਿੰਡ ਅਲੀਪੁਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਘਮਰੋਦਾ ਕੋਲ ਜਾ ਰਿਹਾ ਸੀ।

ਇਸ ਦੌਰਾਨ ਕਿਸੇ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਲਿਆ ਕੇ ਕਰਮਜੀਤ ਸਿੰਘ ਵਿੱਚ ਮਾਰੀ। ਇਸ ਹਾਦਸੇ ਵਿੱਚ ਕਰਮਜੀਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਸ਼ਿਕਾਇਤਕਰਤਾ ਹੰਸ ਰਾਜ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਗਲਵੱਟੀ ਥਾਣਾ ਸਦਰ ਨਾਭਾ ਦੇ ਬਿਆਨਾਂ ਤੇ ਪੁਲਸ ਨੇ ਅਣਪਛਾਤੇ ਕਾਰ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ।


author

Babita

Content Editor

Related News