ਕਾਰ ਚਾਲਕ ਨੇ ਸਾਈਕਲ ਸਵਾਰ ਨੂੰ ਕੁਚਲਿਆ, ਮੌਤ

Monday, Jan 29, 2024 - 01:26 PM (IST)

ਕਾਰ ਚਾਲਕ ਨੇ ਸਾਈਕਲ ਸਵਾਰ ਨੂੰ ਕੁਚਲਿਆ, ਮੌਤ

ਮੁੱਲਾਂਪੁਰ ਦਾਖਾ (ਕਾਲੀਆ) : ਮੁੱਲਾਂਪੁਰ ਬਠਿੰਡਾ ਰਾਜ ਮਾਰਗ ’ਤੇ ਅਨਾਜ ਮੰਡੀ ਰਕਬਾ ਨੇੜੇ ਕਾਰ ਦੀ ਲਪੇਟ ’ਚ ਆਉਣ ਨਾਲ ਇਕ ਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ (50) ਪੁੱਤਰ ਸਵ. ਰਾਮ ਲਾਲ ਵਾਸੀ ਪੁਰਾਣੀ ਮੰਡੀ ਮੁੱਲਾਂਪੁਰ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਹ ਦਾਣਾ ਮੰਡੀ ਨੇੜੇ ਪੁੱਜਾ ਤਾਂ ਬਠਿੰਡਾ ਵੱਲੋਂ ਆ ਰਹੀ ਸਵਿੱਫਟ ਕਾਰ ਨੇ ਉਸ ਨੂੰ ਲਪੇਟ ’ਚ ਲੈ ਲਿਆ, ਸਿੱਟੇ ਵਜੋਂ ਉਸ ਦੀ ਮੌਕੇ ’ਤੇ ਮੌਤ ਹੋ ਗਈ।

ਲੋਕ ਸੇਵਾ ਕਮੇਟੀ ਮੈਂਬਰ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਐਂਬੂਲਸ ਰਾਹੀਂ ਜਗਰਾਓਂ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ। ਕਾਰ ਡਰਾਈਵਰ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਦਾਖਾ ਦੀ ਪੁਲਸ ਵਿਭਾਗੀ ਕਾਰਵਾਈ ਅਮਲ ’ਚ ਲਿਆ ਕੇ ਕਾਰ ਨੂੰ ਕਬਜ਼ੇ ’ਚ ਲੈ ਕੇ ਚਾਲਕ ਦੀ ਭਾਲ ਆਰੰਭ ਕਰ ਦਿੱਤੀ ਹੈ।


author

Babita

Content Editor

Related News