ਸੜਕ ਹਾਦਸੇ ’ਚ ਪੰਜਾਬ ਹੋਮਗਾਰਡ ਦਾ ਜਵਾਨ ਜ਼ਖਮੀ
Wednesday, Apr 17, 2024 - 05:11 PM (IST)

ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ) : ਡਿਊਟੀ ਤੋਂ ਘਰ ਵਾਪਸ ਜਾ ਰਹੇ ਪੰਜਾਬ ਹੋਮਗਾਰਡ ਦੇ ਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ। ਪੀੜਤ ਜਵਾਨ ਫਰੀਦਕੋਟ ਮੈਡੀਕਲ ਕਾਲਜ ’ਚ ਦਾਖ਼ਲ ਹੈ। ਗੁਰਜੀਤ ਸਿੰਘ ਪਿੰਡ ਵਾਹਗੇਵਾਲਾ ਨੇ ਥਾਣਾ ਸਦਰ ਪੁਲਸ ਨੂੰ ਬਿਆਨ ਦੇ ਦੱਸਿਆ ਕਿ ਉਸਦਾ ਜੀਜਾ ਬੋਹੜ ਸਿੰਘ ਪਿੰਡ ਗਾਮੇਵਾਲਾ ਹੋਮਗਾਰਡਜ਼ ਵਿਚ ਨੌਕਰੀ ਕਰਦਾ ਹੈ।
13 ਅਪ੍ਰੈਲ ਨੂੰ ਰਾਤ ਜਦ ਉਹ ਡਿਊਟੀ ਤੋਂ ਫ਼ਾਰਗ ਹੋ ਕੇ ਸਕੂਟਰੀ ’ਤੇ ਘਰ ਨੂੰ ਪਰਤ ਰਿਹਾ ਸੀ ਤਾਂ ਪਿੰਡ ਖਾਈ ਫੇਮੇਕੀ ਦੇ ਕੋਲ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ। ਹਾਦਸੇ ’ਚ ਬੋਹੜ ਸਿੰਘ ਨੂੰ ਕਾਫੀ ਸੱਟਾਂ ਵੱਜੀਆਂ ਅਤੇ ਸਕੂਟਰੀ ਵੀ ਨੁਕਸਾਨੀ ਗਈ। ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਪਰਚਾ ਦਰਜ ਕਰਨ ਉਪਰੰਤ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।