ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਮੌਤ

Wednesday, Apr 24, 2024 - 12:43 PM (IST)

ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਮੌਤ

ਡੇਰਾਬੱਸੀ (ਅਨਿਲ) : ਰਾਮਗੜ੍ਹ ਮੁਬਾਰਕਪੁਰ ਰੋਡ ’ਤੇ ਪਿੰਡ ਕਕਰਾਲੀ ਨੇੜੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਪਕ ਕੁਮਾਰ (23) ਪੁੱਤਰ ਮਹਿੰਦਰ ਵਾਸੀ ਪਿੰਡ ਧਨਾਸ, ਚੰਡੀਗੜ੍ਹ ਵਜੋਂ ਹੋਈ ਹੈ, ਜੋ ਇਸ ਸਮੇਂ ਮੁਬਾਰਕਪੁਰ ਵਿਖੇ ਰਹਿ ਰਿਹਾ ਸੀ। ਜਾਣਕਾਰੀ ਦਿੰਦਿਆਂ ਮੁਬਾਰਕਪੁਰ ਚੌਂਕੀ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਪੰਚਕੂਲਾ ਮਾਤਾ ਮਨਸਾ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ।

ਉਸ ਦੇ ਚਾਚੇ ਨੇ ਦੱਸਿਆ ਕਿ ਜਦੋਂ ਉਹ ਪਿੰਡ ਕਕਰਾਲੀ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਕਾਰ ਦੇ ਚਾਲਕ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਡਰਾਈਵਰ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਸਵਿੱਫਟ ਕਾਰ ਨੂੰ ਕਬਜ਼ੇ ’ਚ ਲੈ ਕੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲਿਸ ਫ਼ਰਾਰ ਕਾਰ ਚਾਲਕ ਦੀ ਭਾਲ ਕਰ ਰਹੀ ਹੈ।


author

Babita

Content Editor

Related News