ਅਣਪਛਾਤੇ ਵਾਹਨ ਚਾਲਕ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਇੱਕ ਦੀ ਮੌਤ

Monday, Jun 03, 2024 - 03:47 PM (IST)

ਅਣਪਛਾਤੇ ਵਾਹਨ ਚਾਲਕ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਇੱਕ ਦੀ ਮੌਤ

ਫਿਰੋਜ਼ਪੁਰ (ਮਲਹੋਤਰਾ) : ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਚਾਲਕ ਨੇ ਮੋਟਰਸਾਈਕਲ 'ਤੇ ਜਾ ਰਹੇ 2 ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਇਹ ਹਾਦਸਾ ਪਿੰਡ ਪਿਆਰੇਆਣਾ ਦੇ ਕੋਲ ਵਾਪਰਿਆ।

ਥਾਣਾ ਕੁੱਲਗੜੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬਲਵਿੰਦਰ ਸਿੰਘ ਪਿੰਡ ਕਾਬਲਵਾਲਾ ਜ਼ਿਲ੍ਹਾ ਫਰੀਦਕੋਟ ਨੇ ਦੱਸਿਆ ਕਿ ਉਸਦਾ ਪਿਤਾ ਜਗਸੀਰ ਸਿੰਘ ਆਪਣੇ ਇੱਕ ਸਾਥੀ ਹਰਪ੍ਰੀਤ ਸਿੰਘ ਦੇ ਨਾਲ ਜੇ. ਸੀ. ਬੀ. ਮਸ਼ੀਨ ਦਾ ਸਮਾਨ ਖ਼ਰੀਦਣ ਗਿਆ ਸੀ। ਜਦ ਉਹ ਮੋਟਰਸਾਈਕਲ 'ਤੇ ਵਾਪਸ ਪਰਤ ਰਹੇ ਸਨ ਤਾਂ ਪਿੰਡ ਪਿਆਰੇਆਣਾ ਦੇ ਕੋਲ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਕੇ ਡੇਗ ਦਿੱਤਾ। ਹਾਦਸੇ ਵਿਚ ਉਸਦੇ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ ਜ਼ਖਮੀ ਹੋ ਗਿਆ। ਐੱਸ. ਆਈ. ਵਿਪਨ ਕੁਮਾਰ ਦੇ ਅਨੁਸਾਰ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਪਰਚਾ ਦਰਜ ਕਰਨ ਤੋਂ ਬਾਅਦ ਉਸਦੀ ਭਾਲ ਕੀਤੀ ਜਾ ਰਹੀ ਹੈ।
 


author

Babita

Content Editor

Related News