ਦਰੱਖ਼ਤ ਡਿੱਗਣ ਨਾਲ ਮੋਟਰਸਾਈਕਲ ਸਵਾਰ ਜ਼ਖਮੀਂ

Saturday, Jun 08, 2024 - 01:16 PM (IST)

ਦਰੱਖ਼ਤ ਡਿੱਗਣ ਨਾਲ ਮੋਟਰਸਾਈਕਲ ਸਵਾਰ ਜ਼ਖਮੀਂ

ਬਠਿੰਡਾ (ਜ. ਬ.) : ਬਠਿੰਡਾ-ਮਾਨਸਾ ਰੋਡ ’ਤੇ ਤੇਜ਼ ਹਨ੍ਹੇਰੀ ਦੌਰਾਨ ਜੱਸੀ ਚੌਂਕ ਨੇੜੇ ਇਕ ਦਰੱਖ਼ਤ ਅਚਾਨਕ ਮੋਟਰਸਾਈਕਲ ਸਵਾਰ ’ਤੇ ਡਿੱਗ ਗਿਆ। ਇਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਮੌਕੇ ’ਤੇ ਪਹੁੰਚ ਗਏ। ਮੋਟਰਸਾਈਕਲ ਸਵਾਰ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਬਠਿੰਡਾ ਦੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾ ਕੇ ਇਲਾਜ ਕਰਵਾਇਆ ਗਿਆ।

ਜ਼ਖਮੀ ਮੋਟਰਸਾਈਕਲ ਸਵਾਰ ਦੀ ਪਛਾਣ ਗਗਨਦੀਪ ਸਿੰਘ (24) ਪੁੱਤਰ ਸੁਖਜੀਤ ਸਿੰਘ ਵਾਸੀ ਜੋਧਪੁਰ ਪਾਖਰ ਵਜੋਂ ਹੋਈ ਹੈ। ਅਮਰੀਕ ਸਿੰਘ ਰੋਡ ’ਤੇ ਸਥਿਤ ਅੰਨਪੂਰਨਾ ਮੰਦਰ ਨੇੜੇ ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਸਹਾਰਾ ਵਰਕਰਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਪਹੁੰਚਾਇਆ।
 


author

Babita

Content Editor

Related News