ਤੇਜ਼ ਰਫਤਾਰ ਕਾਰ ਨੇ ਗੱਡੀ ਨੂੰ ਮਾਰੀ ਟੱਕਰ, ਮਾਮਲਾ ਦਰਜ

Monday, Jul 01, 2024 - 03:49 PM (IST)

ਤੇਜ਼ ਰਫਤਾਰ ਕਾਰ ਨੇ ਗੱਡੀ ਨੂੰ ਮਾਰੀ ਟੱਕਰ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ’ਚ ਇਕ ਤੇਜ਼ ਰਫ਼ਤਾਰ ਕਾਰ ਦੇ ਚਾਲਕ ਵੱਲੋਂ ਗੱਡੀ ਨੂੰ ਟੱਕਰ ਮਾਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦਰੁਲਭਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਫੁੱਲਵੰਨ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸਿਲਵਰ ਬਰਡ ਸਿਨੇਮਾ ਤੋਂ ਫਿਲਮ ਵੇਖ ਕੇ ਜਾ ਰਿਹਾ ਸੀ।

ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਚਾਲਕ ਹਰਮਨਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਮਾੜੇ ਕਲਾਂ ਨੇ ਉਸ ਦੀ ਗੱਡੀ ਨੂੰ ਟੱਕਰ ਮਾਰੀ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News