ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

Sunday, Jul 14, 2024 - 02:44 PM (IST)

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਕਾਰ ਤੇ ਮੋਟਰਸਾਈਕਲ ਦੀ ਆਪਸੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਪੁਲਸ ਅਧਿਕਾਰੀ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਅਮਰਿੰਦਰ ਸਿੰਘ ਵਾਸੀ ਬਡਬਰ ਨੇ ਬਿਆਨ ਦਰਜ ਕਰਵਾਏ ਕਿ ਮੈਂ 12 ਜੁਲਾਈ ਨੂੰ ਆਪਣੇ ਮੋਟਰਸਾਈਕਲ ’ਤੇ ਆਪਣੇ ਚਾਚੇ ਦੇ ਲੜਕੇ ਹਰਪ੍ਰੀਤ ਸਿੰਘ ਵਾਸੀ ਬਡਬਰ ਨਾਲ ਘਰੋਂ ਖੇਤ ਜਾ ਰਿਹਾ ਸੀ।

ਜਦੋਂ ਅਸੀਂ ਪਿੰਡ ਦੀ ਫਿਰਨੀ ਮੇਨ ਹਾਈਵੇ ਲੋਹਾਖੇੜਾ ਵਾਲੇ ਕੱਟ ਕੋਲ ਪੁੱਜੇ ਤਾਂ ਸੰਗਰੂਰ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਮੇਰੇ ਚਾਚੇ ਦੇ ਲੜਕੇ ਦੇ ਮੋਟਰ ਸਾਈਕਲ ਵਿਚ ਟੱਕਰ ਮਾਰੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜਦੋਂ ਅਸੀਂ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਲਿਜਾ ਰਹੇ ਸੀ ਤਾਂ ਰਸਤੇ ਵਿਚ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਬਾਅਦ ਵਿਚ ਮੈਨੂੰ ਪਤਾ ਲੱਗਿਆ ਕਿ ਇਹ ਗੱਡੀ ਗੁਰਪਾਲ ਸਿੰਘ ਵਾਸੀ ਧੌਲਾ ਚਲਾ ਰਿਹਾ ਸੀ। ਮੁਦੱਈ ਦੇ ਬਿਆਨਾਂ ਦੇ ਆਧਾਰ ’ਤੇ ਗੁਰਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News