ਅਵਾਰਾ ਪਸ਼ੂ ਕਾਰਨ ਵਾਪਰੇ ਭਿਆਨਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

Monday, Jul 29, 2024 - 05:11 PM (IST)

ਜਲਾਲਾਬਾਦ (ਬਜਾਜ) : ਬੀਤੀ ਰਾਤ ਨੂੰ ਪਿੰਡ ਫਲੀਆਵਾਲਾ ਵਿਖੇ ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਮੋਟਰਸਾਈਕਲ ਦੀ ਅਵਾਰਾ ਪਸ਼ੂ ਨਾਲ ਟੱਕਰ ਹੋਣ ਕਾਰਨ  ਚਾਲਕ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੁਖਵਿੰਦਰ ਸਿੰਘ ਅਤੇ ਦੇਬੁ ਨਾਮ ਦੇ ਵਿਅਕਤੀ ਇਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਜਾ ਰਹੇ ਸੀ। ਅਚਾਨਕ ਸੜਕ 'ਤੇ ਅਵਾਰਾ ਪਸ਼ੂ ਆ ਗਿਆ ਅਤੇ ਮੋਟਰਸਾਈਕਲ ਨਾਲ ਇਸ ਅਵਾਰਾ ਪਸ਼ੂ ਦੀ ਟੱਕਰ ਹੋ ਗਈ।

ਇਸ ਕਾਰਨ ਮੋਟਰਸਾਈਕਲ 'ਤੇ ਸਵਾਰ ਦੋਵੇਂ ਵਿਅਕਤੀ ਸੜਕ ਤੇ ਡਿੱਗ ਪਏ। ਵਾਪਰੇ ਇਸ ਹਾਦਸੇ ਵਿਚ ਮੋਟਰਸਾਈਲਕ ਚਾਲਕ ਵਿਅਕਤੀ ਸੁਖਵਿੰਦਰ ਸਿੰਘ ਵਾਸੀ ਫਲੀਆਵਾਲਾ ਨੂੰ ਸੱਟਾਂ ਲੱਗਣ ਕਾਰਨ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਉਥੋਂ ਦੇ ਡਾਕਟਰਾਂ ਵੱਲੋਂ ਸੁਖਵਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ, ਜਦੋਕਿ ਮੋਟਰਸਾਈਕਲ 'ਤੇ ਸਵਾਰ ਦੂਜੇ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗ ਗਈਆਂ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿੱਥੇ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਤ ਹੋਈ ਹੈ, ਉਥੇ ਅਵਾਰਾ ਪਸ਼ੂ ਦੀ ਵੀ ਮੌਤ ਹੋ ਗਈ ਹੈ।


Babita

Content Editor

Related News