ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ

Monday, Aug 05, 2024 - 02:13 PM (IST)

ਬਟਾਲਾ (ਸਾਹਿਲ) : ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਚਾਲਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਦੇ ਮੁਤਾਬਕ ਜੈ ਗਿਰੀ ਪੁੱਤਰ ਕਸ਼ਮੀਰੀ ਲਾਲ ਵਾਸੀ ਬਟਾਲਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਾਦੀਆਂ ਤੋਂ ਬਟਾਲਾ ਵੱਲ ਆ ਰਿਹਾ ਸੀ।

ਜਦੋਂ ਇਹ ਬਟਾਲਾ-ਕਾਦੀਆਂ ਰੋਡ ਸਥਿਤ ਪਿੰਡ ਥਿੰਦ ਧਾਰੀਵਾਲ ਕੋਲ ਪੁੱਜਿਆ ਤਾਂ ਅਚਾਨਕ ਉਸ ਨੂੰ ਇਕ ਕਾਰ ਨੇ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੇ ਸਿੱਟੇ ਵਜੋਂ ਇਹ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗਣ ਨਾਲ ਜ਼ਖਮੀ ਹੋ ਗਿਆ। ਜਦਕਿ ਮੋਟਰਸਾਈਕਲ ਕਾਫੀ ਨੁਕਸਾਨਿਆ ਗਿਆ ਹੈ। ਓਧਰ, ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਪਾਇਲਟ ਜਸਪਿੰਦਰ ਸਿੰਘ ਤੇ ਈ. ਐੱਮ. ਟੀ ਸੁੱਮਨ ਮਸੀਹ ਮੌਕੇ ’ਤੇ ਪੁਲਸ ਪਾਰਟੀ ਸਮੇਤ ਪਹੁੰਚੇ ਤੇ ਉਕਤ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ।


Babita

Content Editor

Related News