ਬੇਸਹਾਰਾ ਪਸ਼ੂ ਨੂੰ ਬਚਾਉਣ ਕਾਰਨ ਬੇਕਾਬੂ ਹੋ ਕੇ ਗੱਡੀ ਸੇਮਨਾਲੇ ’ਚ ਡਿੱਗੀ, ਚਾਲਕ ਜ਼ਖ਼ਮੀ

Sunday, Aug 18, 2024 - 01:23 PM (IST)

ਜਲਾਲਾਬਾਦ (ਆਦਰਸ਼, ਜਤਿੰਦਰ) : ਬੀਤੀ ਰਾਤ ਜਲਾਲਾਬਾਦ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪੈਂਦੇ ਪਿੰਡ ਚੱਕ ਸੈਦੋ ਕੇ ਕੋਲ ਸਤਿਸੰਗ ਘਰ ਦੇ ਨਜ਼ਦੀਕ ਇੱਕ ਗੱਡੀ ਦੇ ਅੱਗੇ  ਆਏ ਬੇਸਹਾਰਾ ਪਸ਼ੂ ਨੂੰ ਬਚਾਉਣ ਦੇ ਕਾਰਨ ਗੱਡੀ ਬੇਕਾਬੂ ਹੋ ਕੇ ਸੇਮਨਾਲਾ ’ਚ ਡਿੱਗ ਗਈ। ਇਸ ਹਾਦਸੇ ’ਚ ਗੱਡੀ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗੱਡੀ ਚਾਲਕ ਤੇਜਿੰਦਰਪਾਲ ਸਿੰਘ ਗਿੱਲ ਪੁੱਤਰ ਸ਼ਿਵਰਾਜ ਸਿੰਘ ਗਿੱਲ ਵਾਸੀ ਪੱਕਾ ਕਾਲੇ ਵਾਲੇ ਬੀਤੀ ਰਾਤ ਕਰੀਬ ਸਾਢੇ 12 ਵਜੇ ਦੇ ਕਰੀਬ ਐੱਫ. ਐੱਫ. ਰੋਡ ’ਤੇ ਸਥਿਤ ਖੇਤ ’ਚ ਉਸ ਦਾ ਭਰਾ ਪਾਣੀ ਦੀ ਵਾਰੀ ਲਗਾਉਣ ਲਈ ਗਿਆ ਹੋਇਆ ਸੀ।

ਜਦੋਂ ਉਹ ਆਪਣੇ ਭਰਾ ਨੂੰ ਆਪਣੀ ਗੱਡੀ ’ਤੇ ਸਵਾਰ ਹੋ ਕੇ ਜਲਾਲਾਬਾਦ ਲੈਣ ਲਈ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਚੱਕ ਸੈਦੋ ਕੇ ਕੋਲ ਸਤਿਸੰਗ ਘਰ ਦੇ ਨਜ਼ਦੀਕ ਪੁੱਜਾ। ਅਚਾਨਕ ਗੱਡੀ ਦੇ ਅੱਗੇ ਬੇਸਹਾਰਾ ਪਸ਼ੂ ਆ ਗਿਆ ਤਾਂ ਉਸ ਦੇ ਬਚਾਅ ਲਈ ਗੱਡੀ ਬੇਕਾਬੂ ਹੋ ਕੇ ਸੇਮਨਾਲੇ ’ਚ ਡਿੱਗਣ ਦੇ ਕਾਰਨ ਗੱਡੀ ਵੀ ਕਾਫੀ ਨੁਕਸਾਨੀ ਗਈ। ਇਸ ਤੋਂ ਬਾਅਦ ਘਟਨਾਂ ਦੀ ਜਾਣਕਾਰੀ ਮਿਲਣ 'ਤੇ ਪੁੱਜੇ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਉਸ ਨੂੰ ਕਾਫੀ ਜੱਦੋ-ਜਹਿਦ ਕਰਨ ਤੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਚਾਲਕ ਦੇ ਰਿਸ਼ਤੇਦਾਰ ਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਆਸ-ਪਾਸ ਦੇ ਪਿੰਡਾਂ ਤੋਂ ਲੋਕ ਅਤੇ ਕਿਸਾਨ ਬੇਸਹਾਰਾ ਪਸ਼ੂਆਂ ਨੂੰ ਰਾਤ ਦੇ ਹਨ੍ਹੇਰੇ ’ਚ ਛੱਡ ਜਾਂਦੇ ਹਨ ਅਤੇ ਹਰ ਰੋਜ਼ ਹਾਦਸੇ ਵਾਪਰ ਰਹੇ ਹਨ। ਲੋਕ ਮੌਤ ਦੇ ਮੂੰਹ ’ਚ ਜਾ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਪਾਸੋ ਮੰਗ ਕੀਤੀ ਹੈ ਕਿ ਉਪਰੋਕਤ ਰੋਡ ’ਤੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਫੜ੍ਹ ਕੇ ਗਊਸ਼ਾਲਾ ’ਚ ਛੱਡਿਆ ਜਾਵੇ ਤਾਂ ਕਿ ਹਾਦਸੇ ਹੋਣ ਤੋਂ ਬਚਾਅ ਹੋ ਸਕੇ।


Babita

Content Editor

Related News