ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ, ਚਾਲਕ ਜ਼ਖਮੀ

Wednesday, Sep 04, 2024 - 10:48 AM (IST)

ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ, ਚਾਲਕ ਜ਼ਖਮੀ

ਬਠਿੰਡਾ (ਸੁਖਵਿੰਦਰ) : ਮੁਲਤਾਨੀਆ ਰੋਡ ’ਤੇ ਐਕਟਿਵਾ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। ਇਸ ਕਾਰਨ ਦੋਹਾਂ ਵਾਹਨਾਂ ਦੇ ਚਾਲਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਵੱਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਬੀਤੀ ਰਾਤ ਮੁਲਤਾਨੀਆ ਰੋਡ ’ਤੇ ਐਕਟਿਵਾ ਅਤੇ ਮੋਟਰਸਾਈਕਲ ਸਵਾਰਾਂ ਵਿਚਕਾਰ ਟੱਕਰ ਹੋ ਗਈ। ਹਾਦਸੇ ਦੌਰਾਨ ਦੋਵੇ ਵਾਹਨਾਂ ਦੇ ਚਾਲਕ ਜ਼ਖਮੀ ਹੋ ਗਏ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਸੰਦੀਪ ਸਿੰਘ ਗਿੱਲ ਨੇ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖਮੀਆਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ (19) ਸੁਰਖਪੀਰ ਰੋਡ, ਮਹਿੰਦਰਪਾਲ ਸਿੰਘ ਪੁੱਤਰ ਤੋਤਾ ਸਿੰਘ (50) ਵਾਸੀ ਬਾਹਮਣ ਦੀਵਾਨਾ ਵਜੋਂ ਹੋਈ ਹੈ।


author

Babita

Content Editor

Related News