ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਔਰਤ ਜ਼ਖਮੀ

Sunday, Sep 08, 2024 - 05:14 PM (IST)

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਔਰਤ ਜ਼ਖਮੀ

ਫਿਰੋਜ਼ਪੁਰ (ਖੁੱਲਰ, ਕੁਮਾਰ, ਖੁੱਲਰ, ਮਲਹੋਤਰਾ) : ਫਿਰੋਜ਼ਪੁਰ ਦੇ ਅਮਨਦੀਪ ਹਸਪਤਾਲ ਕੋਲ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਔਰਤ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਸ ਨੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਇੰਦਰਜੀਤ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਨਸੀਰਾ ਖਿਲਚੀਆਂ ਨੇ ਦੱਸਿਆ ਕਿ ਉਸ ਦਾ ਭਰਾ ਬਘੇਲ ਸਿੰਘ (45) ਤੇ ਭਰਜਾਈ ਕੁਲਜੀਤ ਕੌਰ ਮੋਟਰਸਾਈਕਲ ’ਤੇ ਜਾ ਰਹੇ ਸੀ।

ਜਦੋਂ ਉਹ ਨੇੜੇ ਅਮਨਦੀਪ ਹਸਪਤਾਲ ਮੱਲਵਾਲ ਕਦੀਮ ਕੋਲ ਪੁੱਜੇ ਤਾਂ ਪੰਕਜ ਪੁੱਤਰ ਬਲਕਾਰ ਚੰਦ ਵਾਸੀ ਚੱਕ ਨਿਧਾਨਾ ਨੇ ਆਪਣੀ ਕਾਰ ਤੇਜ਼ ਰਫ਼ਤਾਰ ਤੇ ਬਿਨਾਂ ਹਾਰਨ ਵਜਾਏ ਬਘੇਲ ਸਿੰਘ ਦੇ ਮੋਟਰਸਾਈਕਲ ਵਿਚ ਮਾਰ ਦਿੱਤੀ। ਇਸ ਹਾਦਸੇ ਵਿਚ ਬਘੇਲ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਕੁਲਜੀਤ ਕੌਰ ਦੇ ਗੰਭੀਰ ਸੱਟਾਂ ਲੱਗ ਗਈਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਵੇਦ ਪ੍ਰਕਾਸ਼ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News