CTU ਬੱਸ ਦੀ ਪਿਕਅੱਪ ਨਾਲ ਭਿਆਨਕ ਟੱਕਰ, ਕਈ ਲੋਕ ਜ਼ਖਮੀ
Sunday, Sep 15, 2024 - 01:56 PM (IST)

ਚੰਡੀਗੜ੍ਹ (ਕੁਲਦੀਪ) : ਇੱਥੇ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਭਿਆਨਕ ਹਾਦਸਾ ਵਾਪਰਿਆ, ਜਿਸ ਦੌਰਾਨ ਕਈ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਸੀ. ਟੀ. ਯੂ. ਦੀ ਬੱਸ ਅਤੇ ਪਿਕਅੱਪ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਸੀ. ਟੀ. ਯੂ. ਬੱਸ ਦੇ ਡਰਾਈਵਰ, ਕੰਡਕਟਰ ਤੋਂ ਇਲਾਵਾ ਪਿਕਅੱਪ ਦਾ ਡਰਾਈਵਰ ਅਤੇ ਹੋਰ ਵਿਅਕਤੀ ਜ਼ਖਮੀ ਹੋ ਗਏ।
ਜ਼ਖਮੀ ਹੋਏ ਵਿਅਕਤੀਆਂ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।