ਸੜਕ ਹਾਦਸੇ ’ਚ 5 ਸਾਲਾ ਬੱਚੀ ਦੀ ਮੌਤ

Monday, Oct 28, 2024 - 10:26 AM (IST)

ਸੜਕ ਹਾਦਸੇ ’ਚ 5 ਸਾਲਾ ਬੱਚੀ ਦੀ ਮੌਤ

ਅਬੋਹਰ (ਸੁਨੀਲ) : ਐਤਵਾਰ ਦੁਪਹਿਰ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰਾ ਵਿਖੇ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 5 ਸਾਲਾ ਬੱਚੀ ਦੀ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੁਲਸ ਨੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਾਣਕਾਰੀ ਅਨੁਸਾਰ 5 ਸਾਲਾ ਅਭਿਜੀਤ ਕੌਰ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਪਿੰਡ ਦੇ ਇਕ-ਦੋ ਬੱਚਿਆਂ ਨਾਲ ਗਲੀ ’ਚ ਖੇਡ ਰਹੀ ਸੀ ਕਿ ਉੱਥੋ ਲੰਘ ਰਹੇ ਇਕ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਅਭਿਜੀਤ ਕੌਰ ਜ਼ਖਮੀ ਹੋ ਗਈ।

ਬੱਚਿਆਂ ਦਾ ਰੌਲਾ ਸੁਣ ਕੇ ਉਹ ਤੁਰੰਤ ਬੱਚੀ ਨੂੰ ਚੁੱਕ ਕੇ ਸਿਵਲ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਬੱਚੀ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਡਾਕਟਰ ਬੱਚੀ ਨੂੰ ਨਹੀਂ ਬਚਾ ਸਕੇ। ਜਿਸ ਤੋਂ ਬਾਅਦ ਥਾਣਾ ਸਦਰ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਕੁੜੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਿੰਡ ਦੇ ਸਰਪੰਚ ਮਾਲੀ ਰਾਮ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਟਰੈਕਟਰ-ਟਰਾਲੀ ਚਾਲਕ ਵੀ ਪਿੰਡ ਦਾ ਹੀ ਹੈ। ਫਿਰ ਵੀ ਪਰਿਵਾਰ ਵੱਲੋਂ ਜੋ ਵੀ ਕਾਰਵਾਈ ਕੀਤੀ ਜਾਵੇਗੀ, ਉਸ ’ਚ ਉਹ ਪੂਰਾ ਸਹਿਯੋਗ ਦੇਣਗੇ।


author

Babita

Content Editor

Related News