ਵਾਹਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Tuesday, Nov 12, 2024 - 01:18 PM (IST)

ਤਲਵੰਡੀ ਭਾਈ (ਗੁਲਾਟੀ) : ਸਥਾਨਕ ਸ਼ਹਿਰ ’ਚ ਵਾਪਰੇ ਇਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਤਲਵੰਡੀ ਭਾਈ ਦੇ ਮੋਗਾ-ਫਿਰੋਜ਼ਪੁਰ ਚੌਂਕ ਤੋਂ ਫਰੀਦਕੋਟ ਵਾਲੀ ਸਾਈਡ ਇਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਰਿੰਦਾ ਸਿੰਘ (35) ਪੁੱਤਰ ਬਲਵਿੰਦਰ ਸਿੰਘ ਵਾਸੀ ਕਰਮਿੱਤੀ ਵਜੋਂ ਹੋਈ। ਮ੍ਰਿਤਕ ਪਿੰਡ ਕੋਟਲਾ ਦੀ ਗਊਸ਼ਾਲਾ ’ਚ ਸੇਵਾ ਕਰਨ ਜਾ ਰਿਹਾ ਸੀ ਕਿ ਕਿਸੇ ਤੇਜ਼ ਰਫਤਾਰ ਵਾਹਨ ਦੀ ਲਪੇਟ ਆ ਗਿਆ। ਜਿਸਦੀ ਮੌਕੇ ’ਤੇ ਮੌਤ ਹੋ ਗਈ। ਤਲਵੰਡੀ ਭਾਈ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।