ਹਾਦਸੇ ’ਚ ਪਤੀ-ਪਤਨੀ ਜ਼ਖਮੀ, ਟਰਾਲੀ ਚਾਲਕ ਨਾਮਜ਼ਦ

Saturday, Nov 16, 2024 - 10:48 AM (IST)

ਹਾਦਸੇ ’ਚ ਪਤੀ-ਪਤਨੀ ਜ਼ਖਮੀ, ਟਰਾਲੀ ਚਾਲਕ ਨਾਮਜ਼ਦ

ਬਠਿੰਡਾ (ਸੁਖਵਿੰਦਰ) : ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖਮੀ ਹੋਣ ’ਤੇ ਮੌੜ ਪੁਲਸ ਵੱਲੋਂ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮਨਮੋਹਿਤ ਸ਼ਰਮਾ ਵਾਸੀ ਮਹਿਰਾਜ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 12 ਨਵੰਬਰ ਨੂੰ ਉਹ ਪਤਨੀ ਸੁਸ਼ਮਾ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ।

ਪਿੰਡ ਢੱਡੇ ਨਜ਼ਦੀਕ ਅਚਾਨਕ ਟਰੈਕਟਰ ਚਾਲਕ ਨੇ ਟਰੈਕਟਰ ਨੂੰ ਮੋੜ ਦਿੱਤਾ, ਜਿਸ ਕਾਰਨ ਉਹ ਟਰਾਲੀ ਨਾਲ ਟਕਰਾ ਕੇ ਹੇਠਾਂ ਡਿੱਗ ਗਏ। ਇਸ ਦੌਰਾਨ ਉਨ੍ਹਾਂ ਦੇ ਸੱਟਾਂ ਲੱਗੀਆਂ। ਪੁਲਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਟਰੈਕਟਰ ਚਾਲਕ ਬੰਟੀ ਸਿੰਘ ਵਾਸੀ ਮੰਡੀ ਖੁਰਦ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News