ਭਿਆਨਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

Saturday, Nov 30, 2024 - 03:30 PM (IST)

ਭਿਆਨਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਜ਼ੀਰਾ (ਗੁਰਮੇਲ ਸੇਖਵਾਂ) : ਮੱਖੂ ਵਿਖੇ ਰੇਲਵੇ ਫਾਟਕ ਕਰਾਸ ਕਰ ਰਹੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਇੱਕ ਟਰੱਕ ਚਾਲਕ ਨੇ ਦਰੜ ਦਿੱਤਾ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਹਾਦਸੇ ਨੂੰ ਲੈ ਕੇ ਥਾਣਾ ਮੱਖੂ ਪੁਲਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾ 'ਚ ਮੁਦੱਈ ਗੁਰਚਰਨ ਸਿੰਘ ਪੁੱਤਰ ਤ੍ਰਿਲੋਕ ਸਿੰਘ ਵਾਸੀ ਪਿੰਡ ਸ਼ੀਹਾਂਪਾੜੀ ਨੇ ਦੱਸਿਆ ਹੈ ਕਿ ਉਸਦਾ ਭਰਾ ਸੁਖਵਿੰਦਰ ਸਿੰਘ ਮੋਟਰਸਾਇਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਮੱਖੂ ਸਥਿਤ ਰੇਲਵੇ ਫਾਟਕ ਕਰਾਸ ਕਰ ਰਿਹਾ ਸੀ ਤਾਂ ਅਣਪਛਾਤੇ ਟਰੱਕ ਡਰਾਈਵਰ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਟਰੱਕ ਚਲਾਉਂਦੇ ਉਸਦੇ ਭਰਾ 'ਚ ਮਾਰਿਆ, ਜਿਸ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲਸ ਵੱਲੋਂ ਦੋਸ਼ੀ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।


author

Babita

Content Editor

Related News