ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਮੌਤ, ਮਾਮਲਾ ਦਰਜ

Saturday, Dec 07, 2024 - 01:57 PM (IST)

ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਮੌਤ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਤਲਵੰਡੀ ਭਾਈ ਦੇ ਪਿੰਡ ਭੋਲੂ ਵਾਲਾ ਵਿਖੇ ਸੜਕ ਹਾਦਸੇ ’ਚ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਤਲਵੰਡੀ ਭਾਈ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਸਵਿੰਦਰ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਭੋਲੂ ਵਾਲਾ ਨੇ ਦੱਸਿਆ ਕਿ ਉਸ ਦਾ ਲੜਕਾ ਰਜਿੰਦਰ ਸਿੰਘ (24), ਜੋ ਮਿਤੀ 28 ਨਵੰਬਰ 2024 ਨੂੰ ਤਲਵੰਡੀ ਪਾਈ ਤੋਂ ਆਪਣੇ ਘਰ ਨੂੰ ਆ ਰਿਹਾ ਸੀ।

ਇਸ ਦੌਰਾਨ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ। ਗੰਭੀਰ ਜ਼ਖਮੀ ਰਜਿੰਦਰ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸੁਦੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News