ਕਾਰ ਨੂੰ ਘੜੀਸਦਾ ਲੈ ਗਿਆ ਟਰਾਲਾ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦੀਆਂ ਨਿਕਲੀਆਂ ਚੀਕਾਂ
Monday, Feb 24, 2025 - 04:21 PM (IST)

ਫਾਜ਼ਿਲਕਾ : ਇੱਥੇ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਪਿੰਡ ਘੁਮਾਣੀ ਵਾਲਾ ਮੋਡ ਨੇੜੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਦਾਖ਼ਲ ਕਰਾਇਆ ਗਿਆ। ਮ੍ਰਿਤਕ ਦੀ ਪਛਾਣ ਅਮਰਜੀਤ ਸਿੰਘ ਵਾਸੀ ਗੁਰੂਹਰਸਹਾਏ ਵਜੋਂ ਹੋਈ ਹੈ, ਜੋ ਆਪਣੇ ਸਾਥੀ ਨਾਲ ਫਾਜ਼ਿਲਕਾ ਦੇ ਪਿੰਡ ਮਹਾਤਮਾ ਨਗਰ 'ਚ ਰਿਸ਼ਤੇਦਾਰੀ 'ਚ ਪਾਰਟੀ ਫੰਕਸ਼ਨ ਲਈ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਵੱਡੇ ਝਟਕੇ ਨਾਲ ਜਾਰੀ ਕੀਤੀ ਚਿਤਾਵਨੀ
ਜਾਣਕਾਰੀ ਮੁਤਾਬਕ ਮੌਕੇ 'ਤੇ ਮੌਜੂਦ ਵਿਅਕਤੀ ਮਲਕੀਤ ਸਿੰਘ ਨੇ ਦੱਸਿਆ ਕਿ ਇਕ ਕਾਰ ਜਲਾਲਾਬਾਦ ਵਲੋਂ ਆ ਰਹੀ ਸੀ। ਇਸ ਦੌਰਾਨ ਉਸ ਦੀ ਘੋੜਾ ਟਰਾਲਾ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ, ਟਰਾਲੇ ਦੇ ਹੇਠਾਂ ਫਸ ਗਈ, ਜਿਸ ਨੂੰ ਟਰਾਲਾ ਕਈ ਮੀਟਰ ਤੱਕ ਘੜੀਸਦਾ ਲੈ ਗਿਆ।
ਇਹ ਵੀ ਪੜ੍ਹੋ : ਪਹਿਲੀ ਵਾਰ 'ਚ ਹੀ ਮਾਲੋ-ਮਾਲ ਹੋਇਆ ਨੌਜਵਾਨ, ਭੈਣ ਘਰ ਆਏ ਦੀ ਚਮਕ ਗਈ ਕਿਸਮਤ
ਇਸ ਭਿਆਨਕ ਮੰਜ਼ਰ ਨੂੰ ਦੇਖਣ ਵਾਲੇ ਲੋਕਾਂ ਦੀਆਂ ਚੀਕਾਂ ਨਿਕਲ ਗਈਆਂ। ਇਸ ਹਾਦਸੇ ਦੌਰਾਨ ਕਾਰ 'ਚ ਸਵਾਰ 2 ਲੋਕਾਂ 'ਚੋਂ ਇਕ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਥਾਣਾ ਜਲਾਲਾਬਾਦ ਦੇ ਐੱਸ. ਐੱਚ. ਓ. ਸਚਿਨ ਕੰਬੋਜ ਨੇ ਦੱਸਿਆ ਕਿ ਉਹ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਭਿਜਵਾਇਆ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8