ਰਾਤ ਦੇ ਹਨ੍ਹੇਰੇ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ

Sunday, Mar 30, 2025 - 12:52 PM (IST)

ਰਾਤ ਦੇ ਹਨ੍ਹੇਰੇ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ

ਭੋਗਪੁਰ, ਕਿਸ਼ਨਗੜ੍ਹ (ਰਾਣਾ ਭੋਗਪੁਰੀਆ, ਬਲਬੀਰ ਬੈਂਸ) : ਇੱਥੇ ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਿਸ਼ਨਗੜ੍ਹ ਚੌਂਕ 'ਚ ਬੀਤੀ ਰਾਤ ਭਿਆਨਕ ਹਾਦਸਾ ਵਾਪਰਿਆ, ਜਿਸ ਦੌਰਾਨ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਮ੍ਰਿਤਕਾਂ ਦੀ ਪਛਾਣ ਮੋਹਿਤ ਪੁੱਤਰ ਰਮੇਸ਼ ਗੁਪਤਾ ਵਾਸੀ ਅੰਮ੍ਰਿਤਸਰ ਕੈਂਟ ਅਤੇ ਸੰਜੀਵ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਹਾਦਸੇ ਦੌਰਾਨ ਰਾਹੁਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਅਤੇ ਹੈਪੀ ਸਿੰਘ ਪੁੱਤਰ ਬਹਾਦਰ ਸਿੰਘ ਦੋਵੇਂ ਵਾਸੀ ਅੰਮ੍ਰਿਤਸਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਨੌਜਵਾਨ ਰਾਤ ਡੇਢ ਵਜੇ ਦੇ ਕਰੀਬ ਇੱਕ ਸਵਿੱਫਟ ਡਿਜ਼ਾਇਰ ਕਾਰ 'ਚ ਅੰਮ੍ਰਿਤਸਰ ਤੋਂ ਹਿਮਾਚਲ ਪ੍ਰਦੇਸ਼ ਜਾਣ ਲਈ ਕਿਸ਼ਨਗੜ੍ਹ ਚੌਂਕ ਕਰਾਸ ਕਰ ਰਹੇ ਸਨ ਕਿ ਇੱਥੇ ਉਨ੍ਹਾਂ ਦੀ ਕਾਰ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਇਸ ਦੌਰਾਨ ਮੌਕੇ 'ਤੇ ਹੀ 2 ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ 2 ਗੰਭੀਰ ਰੂਪ 'ਚ ਜ਼ਖਮੀ ਹੋ ਗਏ। 


author

Babita

Content Editor

Related News