ਤੇਜ਼ ਰਫ਼ਤਾਰ ਵਾਹਨ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

Sunday, Jun 15, 2025 - 03:47 PM (IST)

ਤੇਜ਼ ਰਫ਼ਤਾਰ ਵਾਹਨ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

ਡੇਰਾਬੱਸੀ (ਵਿਕਰਮਜੀਤ) : ਡੇਰਾਬੱਸੀ ਬਰਵਾਲਾ ਰੋਡ 'ਤੇ ਇਕ ਤੇਜ਼ ਰਫ਼ਤਾਰ ਵਾਹਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਤਫਤੀਸ਼ ਕਰ ਰਹੇ ਏ. ਐੱਸ. ਆਈ. ਪਾਲ ਚੰਦ ਨੇ ਦੱਸਿਆ ਕਿ ਮੁਨੀਸ਼ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸੈਦਪੁਰਾ ਡੇਰਾਬੱਸੀ ਨੇ ਪੁਲਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਉਹ ਬੀਤੇ ਕੱਲ੍ਹ ਕਰੀਬ 12:30 ਦਾ ਹੋਵੇਗਾ ਉਸ ਦੇ ਪਿਤਾ ਅਵਤਾਰ ਸਿੰਘ( 57) ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਆਪਣੇ ਕੰਮ ਤੋਂ ਆਪਣੇ ਘਰ ਨੂੰ ਵਾਪਸ ਆ ਰਹੇ ਸਨ।

ਜਦੋਂ ਉਹ ਬਰਵਾਲਾ ਰੋਡ 'ਤੇ ਸਥਿਤ ਮੋਹਨ ਮੁਰਗਾ ਹੋਟਲ ਡੇਰਾਬੱਸੀ ਕੋਲ ਪੁੱਜੇ ਤਾਂ ਪਿੱਛੇ ਇਕ ਨਾ-ਮਾਲੂਮ ਵਾਹਨ ਆਇਆ ਜਿਸ ਦੇ ਨਾ ਮਾਲੂਮ ਡਰਾਈਵਰ ਨੇ ਆਪਣੇ ਵਾਹਨ ਨੂੰ ਤੇਡ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ। ਉਸ ਨੇ ਪਿੱਛੇ ਉਸ ਦੇ ਪਿਤਾ ਦੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਕਾਰਨ ਉਸ ਦੇ ਪਿਤਾ ਸੜਕ 'ਤੇ ਡਿੱਗ ਗਏ ਅਤੇ ਉਨ੍ਹਾਂ ਨੂੰ ਕਾਫੀ ਸੱਟਾ ਲੱਗੀਆ। ਉਨ੍ਹਾਂ ਦੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋਇਆ।

ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਉਸ ਦੇ ਪਿਤਾ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ। ਜਿੱਥੇ ਉਨ੍ਹਾਂ ਦੀ ਦੌਰਾਨੇ ਇਲਾਜ ਮੌਤ ਹੋ ਗਈ। ਪੁਲਸ ਨੇ ਮੁਨਸ਼ੀ ਦੇ ਬਿਆਨਾਂ ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਕਰਕੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News