ਮੋਟਰਸਾਈਕਲ ’ਚ ਕਾਰ ਮਾਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Thursday, Jun 26, 2025 - 02:34 PM (IST)
 
            
            ਫਾਜ਼ਿਲਕਾ (ਨਾਗਪਾਲ) : ਥਾਣਾ ਖੂਈ ਖੇੜਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਮੋਟਰਸਾਈਕਲ ’ਚ ਕਾਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਰਿੰਕੂ ਵਾਸੀ ਪਿੰਡ ਰਾਮਪੁਰਾ ਨੇ ਦੱਸਿਆ ਕਿ ਉਹ ਅਤੇ ਉਸਦਾ ਦੋਸਤ ਸੋਨੂੰ ਮੋਟਰਸਾਈਕਲ ’ਤੇ ਪਿੰਡ ਖੂਈ ਖੇੜਾ ਦੇ ਮੰਦਰ ਕੋਲ ਪੁੱਜੇ ਤਾਂ ਇਕ ਤੇਜ ਰਫ਼ਤਾਰ ਕਾਰ ਉਨ੍ਹਾਂ ਦੇ ਮੋਟਰਸਾਈਕਲ ’ਚ ਵੱਜੀ।
ਇਸ ਕਾਰਨ ਸੋਨੂੰ ਦੇ ਕਾਫ਼ੀ ਸੱਟਾਂ ਲੱਗੀਆਂ। ਜਿਸ ’ਤੇ ਉਕਤ ਅਣਪਛਾਤਾ ਕਾਰ ਡਰਾਈਵਰ ਕਾਰ ਭਜਾ ਕੇ ਲੈ ਗਿਆ। ਜਿਸ ’ਤੇ ਪੁਲਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            