ਤੇਜ਼ ਰਫ਼ਤਾਰ ਬੱਸ ਨੇ ਦਰੜਿਆ ਨੌਜਵਾਨ, ਮੌਤ
Thursday, Jul 17, 2025 - 01:49 PM (IST)

ਅਬੋਹਰ (ਸੁਨੀਲ) : ਅਬੋਹਰ ਦੇ ਪਿੰਡ ਖੂਈਆਂ ਸਰਵਰ 'ਚ ਇਕ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਰਤਨ ਵਾਸੀ ਪਿੰਡ ਪੰਚਕੋਸੀ ਵਜੋਂ ਹੋਈ ਹੈ, ਜੋ ਕਿ ਪੇਂਟਰ ਦਾ ਕੰਮ ਕਰਦਾ ਸੀ। ਰਤਨ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼ਹਿਰ ਵੱਲ ਜਾ ਰਿਹਾ ਸੀ ਕਿ ਰਾਹ 'ਚ ਇਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਉਸ ਨੂੰ ਐਂਬੂਲੈਂਸ ਦੀ ਮਦਦ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦਿੱਤਾ। ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਮਾਤਾ-ਪਿਤਾ ਨਹੀਂ ਹਨ। ਫਿਲਹਾਲ ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਨੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।