ਹਾਦਸੇ ''ਚ ਵਿਅਕਤੀ ਦੀ ਮੌਤ, ਮਾਮਲਾ ਦਰਜ
Saturday, Jul 26, 2025 - 03:39 PM (IST)

ਬਠਿੰਡਾ (ਸੁਖਵਿੰਦਰ) : ਥਾਣਾ ਥਰਮਲ ਨਜ਼ਦੀਕ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪ੍ਰੇਮ ਸਿੰਘ ਵਾਸੀ ਬਠਿੰਡਾ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਪੁੱਤਰ ਅਜੇ ਕੁਮਾਰ (35) ਥਰਮਲ ਓਵਰਬ੍ਰਿਜ 'ਤੇ ਪੈਦਲ ਜਾ ਰਿਹਾ ਸੀ।
ਇਸ ਦੌਰਾਨ ਇੱਕ ਕਾਰ ਚਾਲਕ ਨੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਪੁੱਤਰ ਦੀ ਮੌਤ ਹੋ ਗਈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।