ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਤਿੰਨ ਜ਼ਖਮੀ, ਮਾਮਲਾ ਦਰਜ

Friday, Aug 01, 2025 - 03:37 PM (IST)

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਤਿੰਨ ਜ਼ਖਮੀ, ਮਾਮਲਾ ਦਰਜ

ਜ਼ੀਰਾ (ਰਾਜੇਸ਼ ਢੰਡ) : ਜ਼ੀਰਾ-ਫਿਰੋਜ਼ਪੁਰ ਰੋਡ ’ਤੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੇ ਮਾਮਲੇ 'ਚ ਥਾਣਾ ਸਿਟੀ ਜ਼ੀਰਾ ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸੁਖਵਿੰਦਰ ਕੌਰ ਪਤਨੀ ਨਿਰਮਲ ਸਿੰਘ ਵਾਸੀ ਸੁੱਖੇ ਵਾਲਾ ਨੇ ਦੱਸਿਆ ਕਿ ਮਿਤੀ 17 ਜੁਲਾਈ 2025 ਨੂੰ ਉਸ ਦਾ ਪਤੀ ਨਿਰਮਲ ਸਿੰਘ ਆਪਣੇ ਪੁੱਤਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੋ ਮਜ਼ਦੂਰਾਂ ਦੇ ਮੋਟਰਸਾਈਕਲ ਦੇ ਪਿੱਛੇ-ਪਿੱਛੇ ਫਿਰੋਜ਼ਪੁਰ ਰੋਡ ਨੂੰ ਜਾ ਰਹੇ ਸੀ।

ਜਦ ਉਹ ਤੇਰੀਆ ਪੈਟਰੋਲ ਪੰਪ ਕੋਲ ਪੁੱਜੇ ਤਾਂ ਇਕ ਗੱਡੀ ਚਾਲਕ ਨੇ ਗਲਤ ਸਾਈਡ ਤੋਂ ਗੱਡੀ ਲਿਆ ਕੇ ਲਾਪਰਵਾਹੀ ਨਾਲ ਉਸ ਦੇ ਪਤੀ ਨਿਰਮਲ ਸਿੰਘ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੇ ਪਤੀ ਦੇ ਸਿਰ ਵਿਚ ਸੱਟ ਲੱਗ ਗਈ ਅਤੇ ਬਾਕੀ ਦੋ ਮਜ਼ਦੂਰਾਂ ਦੇ ਵੀ ਸੱਟਾਂ ਲੱਗ ਗਈਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਵਣ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਕਾਰ ਚਾਲਕ ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਾਦਾ ਬੋੜਾ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News