ਭਿਆਨਕ ਹਾਦਸੇ ਦੌਰਾਨ ਵਿਅਕਤੀ ਦੀ ਮੌਕੇ ''ਤੇ ਹੀ ਮੌਤ
Saturday, Sep 27, 2025 - 03:25 PM (IST)

ਸੰਗਰੂਰ : ਇੱਥੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ 'ਤੇ ਸੰਗਰੂਰ ਬਾਈਪਾਸ 'ਤੇ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 42 ਸਾਲਾ ਵਿਅਕਤੀ ਭਵਾਨੀਗੜ੍ਹ ਤੋਂ ਰੋਡਵੇਜ਼ ਦੀ ਬੱਸ 'ਚ ਬੈਠਾ ਅਤੇ ਸੰਗਰੂਰ ਬਾਈਪਾਸ 'ਤੇ ਉਤਰ ਗਿਆ। ਇਸ ਦੌਰਾਨ ਪਿੱਛੋਂ ਆ ਰਹੇ ਟਰਾਲੇ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਚਸ਼ਮਦੀਦ ਨੇ ਦੱਸਿਆ ਕਿ ਟਰਾਲੇ ਵਾਲਾ ਪਹਿਲਾਂ ਤਾਂ ਰੁਕਿਆ, ਪਰ ਜਦੋਂ ਲੋਕ ਇਕੱਠੇ ਹੋਣ ਲੱਗੇ ਤਾਂ ਫਿਰ ਮੌਕੇ ਤੋਂ ਫ਼ਰਾਰ ਹੋ ਗਿਆ। ਮੌਕੇ 'ਤੇ ਪੁੱਜੇ ਐੱਸ. ਐੱਸ. ਐੱਫ. ਦੇ ਮੁਲਾਜ਼ਮਾਂ ਨੇ ਐਂਬੂਲੈਂਸ ਬੁਲਾਈ ਅਤੇ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸੰਗਰੂਰ ਹਸਪਤਾਲ ਭੇਜ ਦਿੱਤਾ।