ਬੱਸ ਦੀ ਲਪੇਟ ''ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
Saturday, Oct 04, 2025 - 12:37 PM (IST)

ਡੇਰਾਬੱਸੀ (ਵਿਕਰਮਜੀਤ) : ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸਥਿਤ ਪਿੰਡ ਭਾਂਖਰਪੁਰ ਦੇ ਬੱਸ ਅੱਡੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਵਿਅਕਤੀ ਭਾਂਖਰਪੁਰ ਬੱਸ ਅੱਡੇ ਦੇ ਕੋਲੋਂ ਲੰਘ ਰਿਹਾ ਸੀ ਕਿ ਅਚਾਨਕ ਤੇਜ਼ ਰਫ਼ਤਾਰ ਨਾਲ ਆ ਰਹੀ ਸੀ. ਟੀ. ਯੂ. ਦੀ ਬੱਸ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਬੱਸ ਡਰਾਈਵਰ ਬੱਸ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਪੁਲਸ ਥਾਣੇ ਦੀ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਦੀ ਪਛਾਣ ਰਣਧੀਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਭਾਂਖਰਪੁਰ ਦੇ ਰੂਪ ਵਿੱਚ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਵਾਲੇ ਅਣਪਛਾਤੇ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ਼ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।