ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਔਰਤ ਦੀ ਮੌਤ

Sunday, Nov 23, 2025 - 10:10 AM (IST)

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਔਰਤ ਦੀ ਮੌਤ

ਜ਼ੀਰਾ (ਮਨਜੀਤ ਢਿੱਲੋਂ, ਰਾਜੇਸ਼ ਢੰਡ) : ਜ਼ੀਰਾ ਨੇੜਲੇ ਪਿੰਡ ਰਟੌਲ ਰੋਹੀ ਵਿਖੇ ਸੜਕ ਪਾਰ ਕਰਦੇ ਸਮੇਂ ਇਕ ਔਰਤ ਦੀ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਸਬੰਧੀ ਸਰਕਾਰੀ ਹਸਪਤਾਲ ਜ਼ੀਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਮੀਤ ਕੌਰ (50) ਪਤਨੀ ਮਲਕੀਤ ਸਿੰਘ ਵਾਸੀ ਪਿੰਡ ਰਟੌਲ ਰੋਹੀ, ਜ਼ੀਰਾ (ਜ਼ਿਲ੍ਹਾ ਫਿਰੋਜ਼ਪੁਰ) ਆਪਣੇ ਪਿੰਡ ’ਚ ਸੜਕ ਪਾਰ ਕਰ ਰਹੀ ਸੀ ਕਿ ਅਚਾਨਕ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ।

ਇਸ ਨਾਲ ਗੁਰਮੀਤ ਕੌਰ ਗੰਭੀਰ ਰੂਪ ’ਚ ਜ਼ਖਮੀ ਹੋ ਗਈ ਅਤੇ ਘਟਨਾ ਬਾਰੇ ਪਤਾ ਲੱਗਣ ’ਤੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਸਰਕਾਰੀ ਹਸਪਤਾਲ ਜ਼ੀਰਾ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਦੀ ਮੌਤ ਹੋਣ ਜਾਣ ਦੀ ਪੁਸ਼ਟੀ ਕੀਤੀ ਗਈ। ਇਸ ਸਬੰਧੀ ਜ਼ੀਰਾ ਪੁਲਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।


author

Babita

Content Editor

Related News