ਅਣਪਛਾਤੇ ਵਾਹਨ ਨੇ ਮਾਰੀ ਫੇਟ, ਵਿਅਕਤੀ ਦੀ ਮੌਤ
Sunday, Feb 15, 2026 - 03:33 PM (IST)
ਪਟਿਆਲਾ (ਬਲਜਿੰਦਰ) : ਸ਼ਹਿਰ ਦੇ ਮਿਲਟਰੀ ਏਰੀਏ ਦੇ ਕੋਲ ਕਾਰ ਵਿਚ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ। ਇਸ ਵਿਚ ਕਾਰ ਡਰਾਈਵਰ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਪਸਿਆਣਾ ਦੀ ਪੁਲਸ ਨੇ ਸੰਜੀਵ ਕੁਮਾਰ ਪੁੱਤਰ ਦੇਵ ਰਾਜ ਵਾਸੀ ਦਸ਼ਮੇਸ਼ ਨਗਰ ਭਵਾਨੀਗੜ੍ਹ ਸੰਗਰੂਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਾਹਨ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੰਜੀਵ ਕੁਮਾਰ ਨੇ ਪੁਲਸ ਨੂੰ ਸਿਕਾਇਤ ਦਰਜ਼ ਕਰਵਾਈ ਸੀ ਕਿ ਉਹ ਆਪਣੇ ਭਤੀਜੇ ਮਨੀਸ਼ ਕੁਮਾਰ ਪੁੱਤਰ ਸ਼ਤੀਸ਼ ਕੁਮਾਰ ਵਾਸੀ ਵਾਰਡ ਨੰਬਰ-1ਵੜੈਚਾ ਕਾਲੋਨੀ ਸਮਾਣਾ ਨਾਲ ਕੰਮ ਸਬੰਧੀ ਗਿਆ ਸੀ।
ਇੱਥੋਂ ਮਨੀਸ਼ ਆਪਣੀ ਕਾਰ ਵਿਚ ਸਵਾਰ ਹੋ ਕੇ ਸਿਕਾਇਤਕਰਤਾ ਦੇ ਕੋਲ ਤੋਂ ਆਪਣੇ ਘਰ ਲਈ ਚਲਾ ਗਿਆ। ਜਿੱਥੇ ਉਸ ਨੂੰ ਸੂਚਨਾ ਮਿਲੀ ਕਿ ਪਟਿਆਲਾ ਮਿਲਟਰੀ ਏਰੀਏ ਦੇ ਕੋਲ ਕਿਸੇ ਅਣਪਛਾਤੇ ਵਾਹਨ ਡਰਾਈਵਰ ਨੇ ਮਨੀਸ਼ ਕੁਮਾਰ ਦਾ ਐਕਸੀਡੈਂਟ ਕਰ ਦਿੱਤਾ। ਜਿਸ ਵਿਚ ਉਸ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
