ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ
Sunday, Feb 22, 2026 - 10:24 AM (IST)
ਬਠਿੰਡਾ (ਸੁਖਵਿੰਦਰ) : ਸੰਤੁਲਨ ਵਿਗੜਨ ਕਾਰਨ ਇਕ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਜਨਤਾ ਨਗਰ ਗਲੀ ਨੰਬਰ-5 ਦੇ ਨੇੜੇ ਇਕ ਮੋਟਰਸਾਈਕਲ ਸਵਾਰ ਸੰਤੁਲਨ ਵਿਗੜਨ ਕਾਰਨ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ, ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ।
ਉਨ੍ਹਾਂ ਨੇ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਹਸਪਤਾਲ ਪਹੁੰਚਾਇਆ। ਜ਼ਖਮੀ ਮੋਟਰਸਾਈਕਲ ਸਵਾਰ ਦੀ ਪਛਾਣ ਕਰਮ ਸਿੰਘ (55) ਪੁੱਤਰ ਕੁਲਵੰਤ ਸਿੰਘ ਵਾਸੀ ਉੜੀਆ ਕਾਲੋਨੀ ਵਜੋਂ ਹੋਈ ਹੈ।
