ਪੋਤੀ ਨੂੰ ਪ੍ਰੀਖਿਆ ਦਿਵਾਉਣ ਆਈ ਔਰਤ ਨੂੰ ਟਰੈਕਟਰ-ਟਰਾਲੀ ਨੇ ਦਰੜਿਆ, ਮੌਤ
Wednesday, Jun 10, 2026 - 05:24 PM (IST)
ਬਠਿੰਡਾ (ਸੁਖਵਿੰਦਰ) : ਬਠਿੰਡਾ-ਬਰਨਾਲਾ ਰੋਡ 'ਤੇ ਆਦੇਸ਼ ਹਸਪਤਾਲ ਦੇ ਸਾਹਮਣੇ ਸਥਿਤ ਪ੍ਰੀਖਿਆ ਕੇਂਦਰ 'ਤੇ ਆਪਣੀ ਪੋਤੀ ਨੂੰ ਪ੍ਰੀਖਿਆ ਦਿਵਾਉਣ ਲਈ ਆਈ ਇੱਕ ਔਰਤ ਨੂੰ ਟਰੈਕਟਰ-ਟਰਾਲੀ ਨੇ ਦਰੜ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਔਰਤ ਸੜਕ ਪਾਰ ਕਰ ਰਹੀ ਸੀ ਕਿ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਉਹ ਸੜਕ 'ਤੇ ਡਿੱਗ ਪਈ ਅਤੇ ਪਿੱਛੇ ਤੋਂ ਆ ਰਹੀ ਇੱਕ ਟਰੈਕਟਰ-ਟਰਾਲੀ ਨੇ ਉਸ ਨੂੰ ਦਰੜ ਦਿੱਤਾ।
ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ ਅਤੇ ਸੰਦੀਪ ਗਿੱਲ ਮੌਕੇ 'ਤੇ ਪਹੁੰਚੀ, ਜਦੋਂ ਕਿ ਕੈਂਟ ਪੁਲਸ ਵੀ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ। ਪੁਲਸ ਜਾਂਚ ਤੋਂ ਬਾਅਦ ਸੰਸਥਾਂ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕਾ ਦੀ ਪਛਾਣ ਗੋਗਾ ਕੌਰ (65), ਪਤਨੀ ਬੂਟਾ ਸਿੰਘ ਵਾਸੀ ਚੀਮਾ ਵਜੋਂ ਹੋਈ। ਸਹਾਰਾ ਟੀਮ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।
