ਹਾਦਸਿਆਂ ''ਚ 5 ਲੋਕ ਜ਼ਖਮੀ
Tuesday, Jun 23, 2026 - 03:53 PM (IST)
ਬਠਿੰਡਾ (ਸੁਖਵਿੰਦਰ) : ਵੱਖ-ਵੱਖ ਹਾਦਸਿਆਂ 'ਚ ਤਿੰਨ ਔਰਤਾਂ ਸਮੇਤ ਪੰਜ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਹਾਰਾ ਜਨਸੇਵਾ ਦੇ ਮੈਂਬਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਬਠਿੰਡਾ ਗੋਨਿਆਣਾ ਰੋਡ 'ਤੇ ਨਹਿਰ ਨੇੜੇ ਓਵਰਬ੍ਰਿਜ 'ਤੇ ਦੋ ਮੋਟਰਸਾਈਕਲ ਟਕਰਾ ਗਏ, ਜਿਸ ਕਾਰਨ ਇੱਕ ਮੋਟਰਸਾਈਕਲ 'ਤੇ ਸਵਾਰ ਤਿੰਨ ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਸੰਸਥਾਂ ਮੈਂਬਰਾਂ ਨੇ ਤਿੰਨ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਤਨਵੀਰ ਕੌਰ ਪੁੱਤਰੀ ਤੇਜਿੰਦਰ ਸਿੰਘ ਵਾਸੀ ਬੀਬੀ ਵਾਲਾ, ਨਵਰੀਤ ਕੌਰ ਪਤਨੀ ਸੁਖਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕਮਲਾ ਨਹਿਰੂ ਕਲੋਨੀ ਵਜੋਂ ਹੋਈ ਹੈ।
ਇਸੇ ਤਰ੍ਹਾਂ ਸਥਾਨਕ ਜੀਟੀ ਰੋਡ 'ਤੇ ਗਣੇਸ਼ਾ ਬਸਤੀ ਨੇੜੇ ਇੱਕ ਐਕਟਿਵਾ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਇੱਕ ਈ-ਰਿਕਸ਼ਾ ਆਪਣਾ ਸੰਤੁਲਨ ਵਿਗੜਨ ਕਾਰਨ ਪਲਟ ਗਿਆ। ਹਾਦਸੇ 'ਚ ਈ-ਰਿਕਸ਼ਾ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਸੰਸਥਾ ਮੈਂਬਰਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਪ੍ਰਭਾਤੀ ਰਾਮ ਵਾਸੀ ਬੱਲਾ ਰਾਮ ਨਗਰ ਅਤੇ ਸਰੋਜ ਰਾਣੀ ਪਤਨੀ ਸੁਨੀਲ ਕੁਮਾਰ ਵਜੋਂ ਹੋਈ ਹੈ।
