ਵੱਖ-ਵੱਖ ਹਾਦਸਿਆਂ ’ਚ ਚਾਰ ਜ਼ਖਮੀ
Saturday, Aug 08, 2026 - 12:40 PM (IST)
ਬਠਿੰਡਾ (ਸੁਖਵਿੰਦਰ) : ਇੱਥੇ ਵਾਪਰੇ ਵੱਖ-ਵੱਖ ਹਾਦਸਿਆਂ ’ਚ ਚਾਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਛਾਉਣੀ ਪੁਲਸ ਸਟੇਸ਼ਨ ਨੇੜੇ ਬਰਨਾਲਾ ਬਾਈਪਾਸ ਰੋਡ ’ਤੇ ਮੋਟਰਸਾਈਕਲ ਫਿਸਲਣ ਕਾਰਨ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਸਮਾਜ ਸੇਵਾ ਸੰਸਥਾ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ, ਅਨਮੋਲ (18) ਪੁੱਤਰ ਗੁਰਲਾਭ ਸਿੰਘ ਅਤੇ ਜਸ਼ਨ (18) ਪੁੱਤਰ ਜਸਵਿੰਦਰ ਸਿੰਘ, ਦੋਵੇਂ ਵਾਸੀ ਦੀਪ ਸਿੰਘ ਨਗਰ ਨੂੰ ਹਸਪਤਾਲ ਪਹੁੰਚਾਇਆ। ਇਸੇ ਤਰ੍ਹਾਂ ਮਲੋਟ-ਬਾਦਲ ਰਿੰਗ ਰੋਡ ’ਤੇ ਪੈਲੇਸ ਨੇੜੇ ਹੋਈ ਟੱਕਰ ’ਚ ਦੋ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੰਸਥਾ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਅਮਨਦੀਪ ਸਿੰਘ (28) ਪੁੱਤਰ ਪਰਮਜੀਤ ਸਿੰਘ ਵਾਸੀ ਅਬੋਹਰ ਅਤੇ ਸਿਕੰਦਰ ਪਾਲ ਸਿੰਘ (37) ਪੁੱਤਰ ਬਲਬੀਰ ਸਿੰਘ ਵਜੋਂ ਹੋਈ ਹੈ।
