ਤੇਜ਼ ਰਫ਼ਤਾਰ ਵਾਹਨ ਦੀ ਫੇਟ ਨਾਲ ਟੈਂਕਰ ਡਰਾਈਵਰ ਦੀ ਮੌਤ

Thursday, Aug 20, 2026 - 12:50 PM (IST)

ਤੇਜ਼ ਰਫ਼ਤਾਰ ਵਾਹਨ ਦੀ ਫੇਟ ਨਾਲ ਟੈਂਕਰ ਡਰਾਈਵਰ ਦੀ ਮੌਤ

ਡੇਰਾਬੱਸੀ (ਗੁਰਜੀਤ) : ਚੰਡੀਗੜ੍ਹ-ਅੰਬਾਲਾ ਹਾਈਵੇਅ ’ਤੇ ਆਲਮਗੀਰ ਮੋੜ ਨੇੜੇ ਵਾਪਰੇ ਸੜਕ ਹਾਦਸੇ ’ਚ ਇਕ ਟੈਂਕਰ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਸਿਧਵਾਂ ਬੇਟ ਰੋਡ ਦਸਮੇਸ਼ ਨਗਰ ਜਗਰਾਓਂ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਪੁਲਸ ਨੇ ਅਣਪਛਾਤੇ ਵਾਹਨ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਗੁਰਮੇਲ ਸਿੰਘ ਟੈਂਕਰ ਡਰਾਈਵਰ ਵਜੋਂ ਕੰਮ ਕਰਦੇ ਸਨ।

ਉਹ ਆਪਣਾ ਗੈਸ ਟੈਂਕਰ ਲੈ ਕੇ ਭਾਰਤ ਪੈਟਰੋਲੀਅਮ ਕੰਪਨੀ, ਲਾਲੜੂ ਵਿਖੇ ਆਏ ਹੋਏ ਸਨ। ਰਾਤ ਸਮੇਂ ਉਨ੍ਹਾਂ ਨੇ ਟੈਂਕਰ ਆਲਮਗੀਰ ਮੋੜ ਨੇੜੇ ਸਾਈਡ ’ਤੇ ਖੜ੍ਹਾ ਕੀਤਾ ਹੋਇਆ ਸੀ। ਸ਼ਿਕਾਇਤ ਅਨੁਸਾਰ ਬੁੱਧਵਾਰ ਸਵੇਰੇ ਕਰੀਬ 5 ਵਜੇ ਗੁਰਮੇਲ ਸਿੰਘ ਟੈਂਕਰ ਖੜ੍ਹਾ ਕਰਕੇ ਸੜਕ ਕਿਨਾਰੇ ਚਾਹ ਪੀਣ ਲਈ ਖੜ੍ਹੇ ਸਨ। ਇਸ ਦੌਰਾਨ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਦੇ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਗੁਰਮੇਲ ਸਿੰਘ ਨੂੰ ਜ਼ੋਰਦਾਰ ਫੇਟ ਮਾਰ ਦਿੱਤੀ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ। ਗੁਰਮੇਲ ਸਿੰਘ ਨੂੰ ਉਨ੍ਹਾਂ ਦੇ ਸਾਥੀਆਂ ਵੱਲੋਂ ਤੁਰੰਤ ਸਿਵਲ ਹਸਪਤਾਲ ਡੇਰਾਬੱਸੀ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਪੀ. ਜੀ. ਆਈ. ਵਿਖੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
 


author

Babita

Content Editor

Related News