ਐਕਸੀਡੈਂਟ ਕਰਕੇ ਸੱਟਾਂ ਮਾਰਨ ਵਾਲੇ ਇੱਕ ਵਿਅਕਤੀ ''ਤੇ ਪਰਚਾ ਦਰਜ

Saturday, Aug 29, 2026 - 04:24 PM (IST)

ਐਕਸੀਡੈਂਟ ਕਰਕੇ ਸੱਟਾਂ ਮਾਰਨ ਵਾਲੇ ਇੱਕ ਵਿਅਕਤੀ ''ਤੇ ਪਰਚਾ ਦਰਜ

ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਦਰ ਜਲਾਲਾਬਾਦ ਪੁਲਸ ਨੇ ਐਕਸੀਡੈਂਟ ਕਰਕੇ ਸੱਟਾਂ ਮਾਰਨ ਵਾਲੇ ਇੱਕ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਰਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜੋਧਾ ਭੈਣੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦਾ ਪਿਤਾ ਦਰਸ਼ਨ ਸਿੰਘ ਆਪਣੇ ਪਿਤਾ ਸਮੇਤ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਫੱਤੂ ਵਾਲਾ ਤੋਂ ਖਾਦ ਲੈਣ ਲਈ ਆ ਰਹੇ ਸੀ।

ਜਦੋਂ ਉਹ ਪਿੰਡ ਫੱਤੂ ਵਾਲਾ ਤੋਂ 200 ਮੀਟਰ ਅੱਗੇ ਸੀ ਤਾਂ ਸਾਹਮਣੇ ਤੋਂ ਧਰਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਜੋਧਾ ਭੈਣੀ ਨੇ ਆਪਣਾ ਮੋਟਰਸਾਈਕਲ ਤੇਜ਼ ਅਤੇ ਲਾਪਰਵਾਹੀ ਨਾਲ ਲਿਆ ਕੇ ਉਸਦੇ ਪਿਤਾ ਦੇ ਮੋਟਰਸਾਈਕਲ ਵਿੱਚ ਮਾਰਿਆ, ਜਿਸ ਨਾਲ ਉਨ੍ਹਾਂ ਦੇ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਨੁਕਸਾਨ ਹੋਇਆ। ਪੁਲਸ ਨੇ ਉਕਤ ਵਿਅਕਤੀ 'ਤੇ ਪਰਚਾ ਦਰਜ ਕਰ ਲਿਆ ਹੈ।


author

Babita

Content Editor

Related News