ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਨਾਲ ਵਾਪਰਿਆ ਹਾਦਸਾ
Wednesday, Sep 23, 2026 - 02:41 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਘੱਲ ਖੁਰਦ ਦੀ ਪੁਲਸ ਵੱਲੋਂ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਕਾਰ ਚਲਾ ਕੇ ਸਕੂਟਰੀ ਨੂੰ ਟੱਕਰ ਮਾਰਨ ਦੇ ਦੋਸ਼ ’ਚ ਇਕ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਰਾਜਵੰਤ ਸਿੰਘ ਪੁੱਤਰ ਟੇਕ ਸਿੰਘ ਵਾਸੀ ਪਿੰਡ ਝੰਡੇਆਣਾ ਗਰਬੀ, ਥਾਣਾ ਸਦਰ ਮੋਗਾ ਨੇ ਦੱਸਿਆ ਕਿ ਇਕ ਅਣਪਛਾਤੇ ਕਾਰ ਡਰਾਈਵਰ ਨੇ ਆਪਣੀ ਕਾਰ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਉਸ ਦੀ ਇਲੈਕਟਰੋਨਿਕ ਸਕੂਟਰੀ ਵਿਚ ਸਿੱਧੀ ਟੱਕਰ ਮਾਰ ਦਿੱਤੀ।
ਇਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਹੌਲਦਾਰ ਰੁਪਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
