ਸਕੂਲ ਵੈਨ ਅਤੇ ਮੋਟਰਸਾਈਕਲ ਦੀ ਟੱਕਰ, ਦੋ ਜ਼ਖਮੀ
Saturday, Oct 03, 2026 - 04:43 PM (IST)
ਬਠਿੰਡਾ (ਸੁਖਵਿੰਦਰ) : ਸਥਾਨਕ ਪ੍ਰੈੱਸ ਕਲੱਬ ਨੇੜੇ ਇੱਕ ਸਕੂਲ ਵੈਨ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਹਾਦਸੇ ਵਿਚ ਦੋ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਮੈਂਬਰ ਵਿੱਕੀ ਕੁਮਾਰ ਮੌਕੇ 'ਤੇ ਪਹੁੰਚੇ। ਸਹਾਰਾ ਟੀਮ ਨੇ ਗੰਭੀਰ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਤੁਰੰਤ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਦਾ ਇਲਾਜ ਸ਼ੁਰੂ ਕਰ ਦਿੱਤਾ।
ਉਸ ਦੀ ਨਾਜ਼ੁਕ ਹਾਲਤ ਕਾਰਨ ਡਾਕਟਰਾਂ ਨੇ ਉਸ ਨੂੰ ਬਿਹਤਰ ਇਲਾਜ ਲਈ ਦੂਜੇ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ। ਜ਼ਖਮੀ ਮੋਟਰਸਾਈਕਲ ਸਵਾਰ ਦੀ ਪਛਾਣ ਨਿਰਮਲ ਸਿੰਘ ਪੁੱਤਰ ਸੁਧੀਰ ਸਿੰਘ ਵਾਸੀ ਜੈ ਸਿੰਘ ਵਾਲਾ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖਮੀ ਹੋਏ ਦੂਜੇ ਮੋਟਰਸਾਈਕਲ ਸਵਾਰ ਦਾ ਵੀ ਇਲਾਜ ਕੀਤਾ ਗਿਆ। ਹਾਦਸੇ ਦਾ ਕਾਰਨ ਅਣਜਾਣ ਹੈ।
