ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
Thursday, Oct 08, 2026 - 05:23 PM (IST)
ਫਾਜ਼ਿਲਕਾ (ਨਾਗਪਾਲ, ਬੰਟੀ ਦਹੂਜਾ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਨੂੰ ਟੱਕਰ ਮਾਰਨ ਵਾਲੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਅਮਰਜੀਤ ਕੌਰ ਵਾਸੀ ਪਿੰਡ ਝੁੱਗੇ ਗੁਲਾਬ ਸਿੰਘ ਨੇ ਦੱਸਿਆ ਕਿ ਉਸ ਦਾ ਪਤੀ ਸੰਦੀਪ ਸਿੰਘ ਮਜ਼ਦੂਰੀ ਕਰਦਾ ਸੀ ਅਤੇ 5 ਅਕਤੂਬਰ ਦੀ ਰਾਤ ਨੂੰ 11 ਵਜੇ ਰਾਧਾ ਸੁਆਮੀ ਸਤਿਸੰਗ ਘਰ ਮੰਡੀ ਲਾਧੂਕਾ ਕੋਲ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
