ਮੋਟਰਸਾਈਕਲ ਸਵਾਰ ਨੂੰ ਵਾਹਨ ਨੇ ਮਾਰੀ ਫੇਟ, ਪਿੱਛੋਂ ਆ ਰਿਹਾ ਟਰੱਕ ਉੱਪਰੋਂ ਲੰਘਿਆ

Sunday, Oct 25, 2026 - 04:26 PM (IST)

ਮੋਟਰਸਾਈਕਲ ਸਵਾਰ ਨੂੰ ਵਾਹਨ ਨੇ ਮਾਰੀ ਫੇਟ, ਪਿੱਛੋਂ ਆ ਰਿਹਾ ਟਰੱਕ ਉੱਪਰੋਂ ਲੰਘਿਆ

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ ’ਤੇ ਸਥਿਤ ਪ੍ਰਾਈਵੇਟ ਸਕੂਲ ਦੇ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਮਾੜੇ ਕਲਾਂ ਦੇ ਵਸਨੀਕ ਕੁਲਵੰਤ ਸਿੰਘ (40) ਵਜੋਂ ਹੋਈ ਹੈ, ਜੋ ਮਿਸਤਰੀ ਸੀ ਅਤੇ ਲੱਕੜ ਦਾ ਕੰਮ ਕਰਦਾ ਸੀ। ਹਾਦਸੇ ਤੋ ਬਾਅਦ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਿਸਤਰੀ ਕੁਲਵੰਤ ਸਿੰਘ ਜੋ ਬੀਤੇ ਸ਼ਨੀਵਾਰ ਦੀ ਦੇਰ ਸ਼ਾਮ ਨੂੰ ਪਿੰਡ ਮੋਹਨ ਕੇ ਹਿਠਾੜ ਤੋ ਆਪਣਾ ਕੰਮ ਖ਼ਤਮ ਕਰਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਪਿੰਡ ਮਾੜੇ ਕਲਾਂ ਵਾਪਿਸ ਜਾ ਰਿਹਾ ਸੀ। ਜਦੋਂ ਉਹ ਐਫਐਫ ਰੋਡ 'ਤੇ ਸਥਿਤ ਪ੍ਰਾਈਵੇਟ ਸਕੂਲ ਦੇ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਉਹ ਮੋਟਰ ਸਾਈਕਲ ਸਮੇਤ ਸੜਕ ’ਤੇ ਡਿੱਗ ਪਿਆ।

ਇਸ ਦੌਰਾਨ ਥੋੜ੍ਹੇ ਸਮੇਂ ਬਾਅਦ ਹੀ ਉੱਥੋਂ ਲੰਘ ਰਹੇ ਇੱਕ ਟਰਾਲੇ ਦਾ ਪਹੀਆ ਉਸ ਦੇ ਉੱਪਰ ਚੜ੍ਹ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰੂਹਰਸਹਾਏ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਪੁਲਸ ਵੱਲੋਂ ਫਰਾਰ ਹੋਏ ਟਰਾਲਾ ਚਾਲਕ ਦੀ ਭਾਲ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕੁਲਵੰਤ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਘਟਨਾ ਵਾਲੀ ਥਾਂ ’ਤੇ ਪਹੁੰਚੇ। ਮ੍ਰਿਤਕ ਕੁਲਵੰਤ ਸਿੰਘ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।


author

Babita

Content Editor

Related News