ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਸਵਾਰ ਨੌਜਵਾਨ ਦੀ ਮੌਤ
Monday, Oct 26, 2026 - 04:45 PM (IST)
ਜ਼ੀਰਾ (ਗੁਰਮੇਲ ਸੇਖਵਾਂ) : ਕੋਟ ਈਸੇ ਖਾਂ ਰੋਡ ’ਤੇ ਪੈਟਰੋਲ ਪੰਪ ਨੇੜੇ ਹੋਏ ਸੜਕ ਹਾਦਸੇ ’ਚ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਦੇ ਸਬੰਧੀ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਜ਼ੀਰਾ ਸਿਟੀ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ’ਚ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਵਿਜ ਪੁੱਤਰ ਮੋਹਨ ਲਾਲ ਵਾਸੀ ਕੱਚਾ ਮਨਸੂਰਦੇਵਾ ਰੋਡ ਜ਼ੀਰਾ ਨੇ ਦੱਸਿਆ ਕਿ ਉਸ ਦਾ ਪੁੱਤਰ ਬੀਤੀ ਰਾਤ ਆਪਣੇ ਟਰੱਕ ’ਤੇ ਰੱਖੇ ਡਰਾਈਵਰ ਲਈ ਚਾਹ ਦੇਣ ਐਕਟਿਵਾ ’ਤੇ ਆਪਣੀ ਹਵੇਲੀ ਵੱਲ ਕੋਟ ਈਸੇ ਖਾਂ ਰੋਡ ’ਤੇ ਜਾ ਰਿਹਾ ਸੀ ਤਾਂ ਪੈਟਰੋਲ ਪੰਪ ਨੇੜੇ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਸ ਨਾਲ ਹਾਦਸਾ ਕਰ ਦਿੱਤਾ ਤੇ ਉਸ ਦੇ ਬੇਪੁੱਤਰ ਰਜਤ ਵਿਜ ਦੀ ਮੌਤ ਹੋ ਗਈ। ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਅਣਪਛਾਤੇ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
