ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਵਿਅਕਤੀ ਦੇ ਹੱਥ-ਪੈਰ ਟੁੱਟੇ
Tuesday, Oct 27, 2026 - 04:50 PM (IST)
ਗੁਰੂਹਰਸਹਾਏ (ਸਿਕਰੀ, ਸੁਨੀਲ ਵਿੱਕੀ) : ਗੁਰੂਹਰਸਹਾਏ ਹੋਏ ਸੜਕ ਹਾਦਸੇ ’ਚ ਇਕ ਵਿਅਕਤੀ ਦੇ ਹੱਥ-ਪੈਰ ਟੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਸ ਸਬੰਧੀ ਇਕ ਮੋਟਰਸਾਈਕਲ ਚਾਲਕ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਗੁਰਪ੍ਰੀਤ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਜਗਤ ਸਿੰਘ ਵਾਲਾ ਥਾਣਾ ਸਦਰ ਮੁਕਤਸਰ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ 21 ਅਕਤੂਬਰ ਨੂੰ ਦਿਨ ਵੇਲੇ ਕਰੀਬ 12 ਅਤੇ 12:15 ਵਜੇ ਦੇ ਕਰੀਬ ਉਹ ਅਤੇ ਉਸ ਦੀ ਪਤਨੀ ਕਰਮਜੀਤ ਕੌਰ ਮੋਟਰਸਾਈਕਲ ’ਤੇ ਆਪਣੇ ਪਿੰਡ ਤੋਂ ਪਿੰਡ ਟਿੱਲੂ ਅਰਾਈਆਂ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਰੁਕਨਾ ਬਸਤੀ ਦਾਖਲੀ ਮੋਹਨ ਕੇ ਉਤਾੜ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਪਿੰਡ ਮੋਹਨ ਕੇ ਹਿਠਾੜ ਵੱਲੋਂ ਇਕ ਸਪਲੈਂਡਰ ਪਲੱਸ ਮੋਟਰਸਾਈਕਲ ਜਿਸ ਨੂੰ ਨਰਿੰਦਰ ਸਿੰਘ ਪੁੱਤਰ ਫਲੂ ਚੰਦ ਵਾਸੀ ਰੇਲਵੇ ਬਸਤੀ, ਗੁਰੂਹਰਸਹਾਏ ਚਲਾ ਰਿਹਾ ਸੀ, ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਲਿਆ ਕੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰਿਆ।
ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਟੱਕਰ ’ਚ ਉਸ ਦਾ ਸੱਜਾ ਪੈਰ, ਸੱਜਾ ਪੱਟ ਅਤੇ ਸੱਜੇ ਹੱਥ ਦਾ ਗੁੱਟ ਟੁੱਟ ਗਿਆ, ਉਸ ਦੇ ਸੱਜੇ ਕੰਨ ਦੇ ਹੇਠਲੇ ਪਾਸੇ ਗੰਭੀਰ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋ ਗਿਆ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਗੁਰੂਹਰਸਹਾਏ ਦੇ ਇਕ ਹਸਪਤਾਲ ਵਿਚ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
