ਕਾਰ ਚਾਲਕ ਨੇ ਰੇਹੜੀ ਨੂੰ ਮਾਰੀ ਟੱਕਰ, ਬੱਚੇ ਦੀ ਮੌਤ, ਲੋਕਾਂ ਨੇ ਦਿੱਤਾ ਧਰਨਾ

Wednesday, Nov 11, 2026 - 11:02 AM (IST)

ਕਾਰ ਚਾਲਕ ਨੇ ਰੇਹੜੀ ਨੂੰ ਮਾਰੀ ਟੱਕਰ, ਬੱਚੇ ਦੀ ਮੌਤ, ਲੋਕਾਂ ਨੇ ਦਿੱਤਾ ਧਰਨਾ

ਬਠਿੰਡਾ (ਵਰਮਾ) : ਬੀਤੀ ਰਾਤ ਮਲੋਟ ਰੋਡ ’ਤੇ ਨਸ਼ੇ ਦੀ ਹਾਲਤ ਵਿਚ ਤੇਜ਼ ਰਫ਼ਤਾਰ ਕਾਰ ਨੇ ਰੇਹੜੀ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ 12 ਸਾਲਾ ਬੱਚੇ ਦੀ ਮੌਤ ਹੋ ਗਈ, ਜਦ ਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਲੋਕਾਂ ਵੱਲੋਂ ਸੜਕ ’ਤੇ ਧਰਨਾ ਦੇ ਕੇ ਰੋਸ ਜਤਾਇਆ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਮਲੋਟ ਰੋਡ 'ਤੇ ਕੁਝ ਲੋਕ ਇਕ ਸਟਾਲ ਨੇੜੇ ਖੜ੍ਹੇ ਸਨ। ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਰੇਹੜੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਲੋਕ ਵੀ ਲਪੇਟ ਵਿਚ ਆ ਗਏ। ਹਾਦਸੇ ਦੌਰਾਨ ਰੇਹੜੀ ’ਤੇ ਖੜ੍ਹਾ 12 ਸਾਲਾ ਬੱਚਾ ਹਰਮਨ ਸਿੰਘ ਉਛਲ ਕੇ ਦੂਰ ਜਾ ਡਿੱਗਿਆ ਅਤੇ ਸਿਰ ’ਤੇ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਸਿਵੀਆ ਵਾਸੀ ਪਾਲੀ (15), ਮਮਤਾ ਵਾਸੀ ਖੇਤਾ ਸਿੰਘ ਬਸਤੀ ਅਤੇ ਅੰਮ੍ਰਿਤ ਗੰਭੀਰ ਜ਼ਖ਼ਮੀ ਹੋ ਗਏ।

ਲੋਕਾਂ ਵੱਲੋਂ ਤੁਰੰਤ ਨੌਜਵਾਨ ਵੈੱਲਫੇਅਰ ਸੋਸਾਇਟੀ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ’ਤੇ ਸੰਸਥਾ ਦੇ ਵਰਕਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਜਿਥੇ ਹਾਲਤ ਗੰਭੀਰ ਵੇਖਦਿਆਂ ਉਨ੍ਹਾਂ ਨੂੰ ਏਮਜ਼ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਲੋਕਾਂ ਵੱਲੋਂ ਮੁੱਖ ਸੜਕ ’ਤੇ ਧਰਨਾ ਦੇ ਕੇ ਰੋਸ ਜਤਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਨੇ ਨਸ਼ਾ ਕੀਤਾ ਹੋਇਆ ਸੀ, ਜਿਸ ਕਾਰਨ ਉਕਤ ਹਾਦਸਾ ਵਾਪਰਿਆ। ਪੁਲਸ ਵੱਲੋਂ ਕਾਰ ਚਾਲਕ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News